ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ਵਿੱਚੋਂ ਇਕ ਬਰੀ, ਇਕ ਨੂੰ ਹੋਈ ਸਜ਼ਾ
ਸੰਗਰੂਰ, 9 ਅਕਤੂਬਰ (ਧੀਰਜ ਪਸੋਰੀਆ)-ਜੱਜ ਸਪੈਸ਼ਲ ਕੋਰਟ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੌਰਵ ਗਰਗ ਲਹਿਰਾਗਾਗਾ ਵੱਲੋਂ ਕੀਤੀ ਗਈ ਪੈਰਵੀ ਤੋਂ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਇਕ ਮਾਮਲੇ ਵਿੱਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦ ਕਿ ਇੱਕ ਹੋਰ ਵਕੀਲ ਵੱਲੋਂ ਕੀਤੀ ਪੈਰਵੀ ਤੋਂ ਬਾਅਦ ਦੂਜੇ ਵਿਅਕਤੀ ਨੂੰ ਸਜ਼ਾ ਸੁਣਾਈ ਗਈ ਹੈ। ਜੀ.
ਸੰਗਰੂਰ, 9 ਅਕਤੂਬਰ (ਧੀਰਜ ਪਸੋਰੀਆ)-ਜੱਜ ਸਪੈਸ਼ਲ ਕੋਰਟ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੌਰਵ ਗਰਗ ਲਹਿਰਾਗਾਗਾ ਵੱਲੋਂ ਕੀਤੀ ਗਈ ਪੈਰਵੀ ਤੋਂ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਇਕ ਮਾਮਲੇ ਵਿੱਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ਜਦ ਕਿ ਇੱਕ ਹੋਰ ਵਕੀਲ ਵੱਲੋਂ ਕੀਤੀ ਪੈਰਵੀ ਤੋਂ ਬਾਅਦ ਦੂਜੇ ਵਿਅਕਤੀ ਨੂੰ ਸਜ਼ਾ ਸੁਣਾਈ ਗਈ ਹੈ। ਜੀ.ਆਰ.ਪੀ. ਥਾਣਾ ਸੰਗਰੂਰ ਸੰਗਰੂਰ ਵਿਖੇ 3 ਜੁਲਾਈ 2023 ਨੂੰ ਦਰਜ ਮਾਮਲੇ ਮੁਤਾਬਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਰੇਲਵੇ ਲਾਈਨ ਲਹਿਰਾਗਾਗਾ ਨੇੜੇ ਬਰਾਮਦ ਕੀਤੀਆਂ 1700 ਗੋਲ਼ੀਆਂ ਅਲਪਰਾਜੋਲਮ 0.5 ਜਿਨ੍ਹਾਂ ਦੀ ਵਰਤੋਂ ਨਸ਼ੇ ਦੇ ਤੌਰ ਤੇ ਕੀਤੀ ਜਾ ਸਕਦੀ ਹੈ ਸੰਬੰਧ ਵਿੱਚ ਨਿਤਿਨ ਮਿੱਤਲ ਅਤੇ ਜੈ ਭਗਵਾਨ ਵਾਸੀਅਨ ਲਹਿਰਾਗਾਗਾ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਸੀ। ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਜੈ ਭਗਵਾਨ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਜਦ ਕਿ ਦੂਜੇ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।