09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਕੀਤਾ ਜਾਵੇਗਾ ਤੇਜ਼- ਰਣ ਸਿੰਘ ਚੱਠਾ

ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਲਹਿਰਾਗਾਗਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਸੰਬੋਧਨ ਕਰਦੇ ਹੋਏ ਰਣ ਸਿੰਘ ਚੱਠਾ। ਤਸਵੀਰ - ਅਸ਼ੋਕ ਗਰਗ 10-10-2026
ਲਹਿਰਾਗਾਗਾ, 9 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਲਹਿਰਾਗਾਗਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਨਾ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅਸਲੀਅਤ ਵਿੱਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਪਰਾਲੀ ਮੁਫ਼ਤ ਵਿ ੱਚ ਚੁੱਕਣ ਦਾ ਪ੍ਰਬੰਧ ਕੀਤੇ ਬਿਨਾਂ ਪਰਚੇ ਦਰਜ ਕੀਤੇ ਗਏ ਤਾਂ ਜਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਚੱਠਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਕਰਜ਼ੇ ਵਾਪਸ ਕਰਨ ਅਤੇ ਕਲੀਅਰ ਸਰਟੀਫਿਕੇਟ ਮਿਲਣ ਦੇ ਬਾਵਜੂਦ ਕਿਸਾਨਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵੱਲੋਂ 11 ਮਈ ਤੋਂ 13 ਜ਼ਿਲ੍ਹਿਆਂ ਵਿੱਚ ਪੱਕੇ ਧਰਨੇ ਚੱਲ ਰਹੇ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਫਰੀਦਕੋਟ ਵਿਖੇ ਪੂਰੇ ਪੰਜਾਬ ਤੋਂ ਜ਼ਿਲ੍ਹਾ, ਬਲਾਕ ਅਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਰਾਮਫਲ ਸਿੰਘ ਜਲੂਰ , ਮਨਿੰਦਰ ਸਿੰਘ ਲਦਾਲ , ਬਿੰਦਰ ਲਹਿਲ ਕਲਾਂ ,ਮੇਜਰ ਸਿੰਘ , ਗੁਰਮੀਤ ਗਦੜਿਆਣੀ , ਮਨਜੀਤ ਖਾਈ, ਕ੍ਰਿਸ਼ਨ ਨੰਗਲਾ ,ਜਗਤਾਰ ਸਿੰਘ ਜਲੂਰ , ਬਲਕਾਰ ਸਿੰਘ ਲਹਿਲ ਖੁਰਦ, ਗੁਰਚਰਨ ਲਹਿਲ ਕਲਾਂ, ਸੁਖਦੇਵ ਖੋਖਰ, ਅੰਗਰੇਜ਼ ਡਸਕਾ ,ਕਾਕਾ ਸਲੇਮਗੜ੍ਹ , ਨਛੱਤਰ ਫਲੇੜਾ ਤੋਂ ਇਲਾਵਾ ਵੱਡੀ ਗਿਣਤੀ ਚ ਪਿੰਡ ਇਕਾਈਆਂ ਦ ੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ, ਇਸ ਨੂੰ ਮੁੜ ਮਜ਼ਬੂਤ ਕਰਨ ਲਈ ਲੋਕ ਅੱਗੇ ਆਉਣ- ਸੁਖਬੀਰ ਸਿੰਘ ਬਾਦਲ ਸਤਿਗੁਰ ਸਿੰ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮਾਮਲੇ ਵਿੱਚੋਂ ਇਕ ਬਰੀ, ਇਕ ਨੂੰ ਹੋਈ ਸਜ਼ਾ
Ad Position 24