ਦਿੱਲੀ ਪਬਲਿਕ ਸਕੂਲ ’ਚ ਲੱਗਿਆ ਪੁਸਤਕ ਮੇਲਾ
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸਕੂਲ ਸੰਗਰੂਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ’ਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਸ਼ਾਨਦਾਰ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਪੁਸਤਕ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਕਿਤਾਬਾਂ ਪ੍ਰਦਰਸ਼ਿਤ ਕੀਤੀਆਂ ਗਈਆਂ।
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸਕੂਲ ਸੰਗਰੂਰ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ’ਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਸ਼ਾਨਦਾਰ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਪੁਸਤਕ ਮੇਲੇ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਕਿਤਾਬਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਨ੍ਹਾਂ ਵਿੱਚ ਕਹਾਣੀਆਂ ਦੀਆਂ ਕਿਤਾਬਾਂ, ਆਮ ਗਿਆਨ, ਵਿਗਿਆਨ, ਸਾਹਿਤ, ਨੈਤਿਕ ਸਿੱਖਿਆ ਅਤੇ ਹੋਰ ਗਿਆਨਵਰਧਕ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਸ਼ਾਮਿਲ ਸਨ। ਵਿਦਿਆਰਥੀਆਂ ਨੇ ਇਸ ਪੁਸਤਕ ਮੇਲੇ ਵਿੱਚ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ। ਉਨ੍ਹਾਂ ਨੇ ਵੱਖ-ਵੱਖ ਪੁਸਤਕਾਂ ਨੂੰ ਦੇਖਿਆ, ਉਨ੍ਹਾਂ ਦੇ ਵਿਸ਼ਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਨਵੀਆਂ ਚੀਜ਼ਾਂ ਸਿੱਖਣ ਵਿੱਚ ਰੁਚੀ ਦਿਖਾਈ। ਦਿੱਲੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਰੁਣਾ ਜੈਸਵਾਲ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ। ਪੁਸਤਕ ਮੇਲੇ ਦਾ ਇਹ ਆਯੋਜਨ ਇਸੇ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਉਪਰਾਲਾ ਰਿਹਾ, ਜਿਸ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਦੁਨੀਆ ਨਾਲ ਜੋੜਨ ਅਤੇ ਜੀਵਨ ਭਰ ਸਿੱਖਦੇ ਰਹਿਣ ਦੀ ਪ੍ਰੇਰਣਾ ਦਿੱਤੀ।