ਹੱਕਾਂ ਦੀ ਲੜਾਈ ਲੜਨ ਕਰਕੇ ਭਾਜਪਾ ਨੇ ਮੇਰੇ ਪਿੱਛੇ ਈ.ਡੀ. ਤੇ ਸੀ.ਬੀ.ਆਈ. ਲਾਈ-ਮੁੱਖ ਮੰਤਰੀ ਮਾਨ
ਬੱਲਰਾਂ ਵਿਖੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ’ਤੇ ਲਾਏ ਰਗੜੇ
ਮੂਨਕ, 10 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਇਮਾਨਦਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਿੱਤ ਬੱਸਾਂ, ਰੇਤ, ਠੇਕਿਆਂ ਜਾਂ ਰੇਹੜੀਆਂ ’ਚ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਦੁੱਖ-ਸੁੱਖ ਨਾਲ ਜੁੜਿਆ ਹੋਇਆ ਹੈ ।
ਪ
ਪਿੰਡ ਅਮਰੂ ਕੋਟੜਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ : ਗੁਰਜੀਤ ਸਿੰਘ ਚਹਿਲ
11-10-2026
ਮੂਨਕ, 10 ਅਕਤੂਬਰ (ਪ੍ਰਵੀਨ ਮਦਾਨ, ਕੇਵਲ ਸਿੰਗਲਾ) - ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਬੱਲਰਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਇਮਾਨਦਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਿੱਤ ਬੱਸਾਂ, ਰੇਤ, ਠੇਕਿਆਂ ਜਾਂ ਰੇਹੜੀਆਂ ’ਚ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਦੁੱਖ-ਸੁੱਖ ਨਾਲ ਜੁੜਿਆ ਹੋਇਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ, ਜਿਸ ਕਰਕੇ ਭਾਜਪਾ ਵਲੋਂ ਉਨ੍ਹਾਂ ਦੇ ਪਿੱਛੇ ਈ.ਡੀ.ਅਤੇ ਸੀ.ਬੀ.ਆਈ. ਲਾਈ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਵਿਰੋਧੀ ਪਾਰਟੀਆਂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸੱਤਾ ’ਤੇ ਕਾਬਜ਼ ਹੋ ਕੇ ਪੰਜਾਬ ਦੇ ਸਰੋਤਾਂ ਦੀ ਲੁੱਟ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਲੋਕ ਸੇਵਾ ਹੈ ਅਤੇ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 70 ,680 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅਨੁਸਾਰ, ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਕਿਸੇ ਵੀ ਯੋਗ ਨੌਜਵਾਨ ਨੂੰ ਨੌਕਰੀ ਲੈਣ ਲਈ ਕਿਸੇ ਸਿਆਸੀ ਆਗੂ ਦੀ ਸਿਫ਼ਾਰਸ਼ ਜਾਂ ਪੈਸੇ ਦੀ ਲੋੜ ਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਔਰਤਾਂ ਦੇ ਬੈਂਕ ਖਾਤਿਆਂ ’ਚ ਸਹਾਇਤਾ ਰਾਸ਼ੀ ਪਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਰੁਪਏ ਦੇਣ ਦੀ ਵਿਵਸਥਾ ਹੈ। ਮੁੱਖ ਮੰਤਰੀ ਨੇ ਨਹਿਰੀ ਸਿੰਚਾਈ ਸਬੰਧੀ ਦਾਅਵਾ ਕੀਤਾ ਕਿ ਪੰਜਾਬ ਦੇ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ, ਜਿੱਥੇ ਪਹਿਲਾਂ ਇਹ ਸਹੂਲਤ ਨਹੀਂ ਸੀ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ 3,100 ਖੇਡ ਸਟੇਡੀਅਮ ਵਿਕਸਤ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਪਿੰਡ ਬੱਲਰਾਂ ਨਾਲ ਆਪਣੇ ਪੁਰਾਣੇ ਸਬੰਧਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2012 ਤੋਂ ਹੀ ਪਿੰਡ ਦੇ ਲੋਕ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦਿੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਪਿਆਰ ਅਤੇ ਵਿਸ਼ਵਾਸ ਨੂੰ ਉਹ ਆਪਣੀ ਤਾਕਤ ਮੰਨਦੇ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਰੁਕਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਬੱਲਰਾਂ ਦੇ ਵਿਕਾਸ ਕਾਰਜਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਦੋਵਾਂ ਪਿੰਡਾਂ ਲਈ ਕੁੱਲ 60 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਇਸ ਸਮੇਂ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਵਜ਼ੀਰ ਐਡਵੋਕੇਟ ਬਰਿੰਦਰ ਕੁਮਾਰ ਗੋਇਲ, ਮਸ਼ਹੂਰ ਗਾਇਕ ਕਰਮਜੀਤ ਅਨਮੋਲ, ਸੀਨੀਅਰ ਆਗੂ ਜਸਵੀਰ ਸਿੰਘ ਕੁਦਨੀ, ਸਹਾਇਕ ਐਡਵੋਕੇਟ ਜਨਰਲ ਕੁਲਜਿੰਦਰ ਸਿੰਘ ਢੀਡਸਾਂ , ਪਿੰਡ ਬਲਰਾ ਦੇ ਸਰਪੰਚ ਮਲਕੀਤ ਸਿੰਘ ਤੇ ਹੋਰ ਸੀਨੀਅਰ ਲੀਡਰਸ਼ਿਪ ਮੌਜੂਦ ਸੀ।