ਨੌਜਵਾਨ ਦੀ ਭੇਦਭਰੀ ਹਾਲਤ ’ਚ ਨਹਿਰ ’ਚੋਂ ਮਿਲੀ ਲਾਸ਼
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਕਈ ਦਿਨਾਂ ਤੋਂ ਘਰੋਂ ਲਾਪਤਾ ਨੌਜਵਾਨ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਨਹਿਰ ’ਚੋਂ ਲਾਸ਼ ਮਿਲਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਤੋਲਾਵਾਲ ਦਾ ਨੌਜਵਾਨ ਲਵਪ੍ਰੀਤ ਸਿੰਘ (20) ਪੁੱਤਰ ਅਮਰੀਕ ਸਿੰਘ 7 ਅਕਤੂਬਰ ਤੋਂ ਮੋਟਰਸਾਈਕਲ ਲੈ ਕੇ ਘਰੋਂ ਚਲਾ ਗਿਆ ਪਰ ਵਾਪਸ ਨਹੀਂ ਪਰਤਿਆ ਸੀ ।
ਲ
ਲਵਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ।
ਮਹਾਰਾਜਾ ਅਗਰਸੈਨ ਜੈਅੰਤੀ ਦੇ ਸੰਬੰਧ ’ਚ ਸੰਗਰੂਰ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ
11-10-2026
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਕਈ ਦਿਨਾਂ ਤੋਂ ਘਰੋਂ ਲਾਪਤਾ ਨੌਜਵਾਨ ਦੀ ਅੱਜ ਸਵੇਰੇ ਭੇਦਭਰੀ ਹਾਲਤ ਵਿਚ ਨਹਿਰ ’ਚੋਂ ਲਾਸ਼ ਮਿਲਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਤੋਲਾਵਾਲ ਦਾ ਨੌਜਵਾਨ ਲਵਪ੍ਰੀਤ ਸਿੰਘ (20) ਪੁੱਤਰ ਅਮਰੀਕ ਸਿੰਘ 7 ਅਕਤੂਬਰ ਤੋਂ ਮੋਟਰਸਾਈਕਲ ਲੈ ਕੇ ਘਰੋਂ ਚਲਾ ਗਿਆ ਪਰ ਵਾਪਸ ਨਹੀਂ ਪਰਤਿਆ ਸੀ । ਪਰਿਵਾਰ ਵਲੋਂ ਇਸ ਦੀ ਰਿਸ਼ਤੇਦਾਰੀਆਂ ਸਮੇਤ ਕਈ ਥਾਈਂ ਭਾਲ ਕਰਨ ਦੇ ਨਾਲ-ਨਾਲ ਪੁਲਿਸ ਕੋਲ ਵੀ ਸੂਚਨਾ ਦਿੱਤੀ ਗਈ ਪਰ ਅੱਜ ਸਵੇਰੇ ਕਰੀਬ ਅੱਠ ਕੁ ਵਜੇ ਪਿੰਡ ਕੋਟੜਾ ਲਹਿਲ ਕੋਲ ਲਵਪ੍ਰੀਤ ਸਿੰਘ ਦੀ ਭੇਦਭਰੀ ਹਾਲਤ ਵਿਚ ਨਹਿਰ ’ਚੋਂ ਲਾਸ਼ ਮਿਲੀ। ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਕਿਹਾ ਕਿ ਮੁਢਲੀ ਪੜਤਾਲ ਦੌਰਾਨ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀ ਲੱਗਿਆ ਪਰ ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਪੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।