10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀ. ਐੱਡ.

Ad Position 21
No active advertisement
ਨਗਰ ਪੰਚਾਇਤ ਅਮਰਗੜ੍ਹ ਦੇ ਨੁਮਾਇੰਦੇ ਹੈਲਪਲਾਈਨ ਨੰਬਰ ਜਾਰੀ ਕਰਨ ਮੌਕੇ । ਤਸਵੀਰ: ਜਤਿੰਦਰ ਮੰਨਵੀ 11-10-2026
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਪੰਜਾਬ (55% ਤੋਂ ਪੀੜ੍ਹਤ) ਵਲੋਂ 55% ਦੀ ਸ਼ਰਤ ਰੱਦ ਕਰਕੇ ਮਾਸਟਰ ਕਾਡਰ ਵੱਖ-ਵੱਖ ਵਿਸ਼ਿਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਜਥੇਬੰਦੀ ਦੇ ਸੂਬਾਈ ਆਗੂ ਦਰਸ਼ਨ ਸਿੰਘ ਲੱਡਾ ਦੀ ਅਗਵਾਈ ਵਿਚ ਸਥਾਨਕ ਫਲਾਈਓਵਰ ਹੇਠ ਇਕੱਠੇ ਹੋ ਕੇ ਰੋਸ ਮਾਰਚ ਕਰਨ ਉਪਰੰਤ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਸੂਬਾ ਪੱਧਰੀ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ । ਇਸ ਸਮੇਂ ਗੁਰਪ੍ਰੀਤ ਸਿੰਘ, ਜੋਨੀ ਭੀਖੀ,ਮਨਜੀਤ ਕੌਰ ਆਦਿ ਨੇ ਪੰਜਾਬ ਸਰਕਾਰ ਤੋਂ ਅਧਿਆਪਕ ਭਰਤੀ ਲਈ ਬੀ.ਏ. ’ਚੋਂ ਲਾਈ ਗਈ 55% ਦੀ ਬੇਤੁਕੀ ਸ਼ਰਤ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਉਕਿ ਅਧਿਆਪਕ ਭਰਤੀ ਮਾਸਟਰ ਕੇਡਰ ਦੀ ਮੈਰਿਟ ਦੇ ਆਧਾਰ ’ਤੇ ਹੋਈ ਹੈ । ਇਸ ਲਈ ਇਸ ਸ਼ਰਤ ਦਾ ਕੋਈ ਤਰਕ ਨਹੀਂ, ਜੇਕਰ ਇਹ ਸ਼ਰਤ ਨਹੀਂ ਹਟਾਈ ਜਾਂਦੀ ਤਾਂ ਬਹੁ-ਗਿਣਤੀ ਅਧਿਆਪਕ ਬਿਨਾਂ ਕਿਸੇ ਮੁਕਾਬਲੇ ਤੋਂ ਬਾਹਰ ਹੋ ਜਾਣਗੇ ਅਤੇ ਉਨ੍ਹਾਂ ਵਲੋਂ ਮਿਹਨਤ ਨਾਲ ਲਈਆਂ ਗਈਆਂ ਡਿਗਰੀਆਂ ਰੱਦ ਹੋ ਜਾਣਗੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ 55% ਦੀ ਸ਼ਰਤ ਨੂੰ ਮੁੱਢੋਂ ਰੱਦ ਕਰਕੇ ਪੀ.ਐਸ.ਟੈੱਟ ਪਾਸ ਦੇ ਆਧਾਰ ’ਤੇ ਮਾਸਟਰ ਕੇਡਰ ਦਾ ਪੇਪਰ ਲੈਣ,ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦਾ ਘੱਟੋ-ਘੱਟ 15 ਹਜ਼ਾਰ ਪੋਸਟਾਂ ਦਾ ਇਸ਼ਤਿਹਾਰ ਜਾਰੀ ਕਰਨ,ਉਮਰ ਦੀ ਹੱਦ ਲੰਘਾ ਚੁੱਕੇ ਅਧਿਆਪਕਾਂ ਨੂੰ ਉਮਰ ਦੀ ਹੱਦ ਵਿੱਚ ਛੋਟ ਦੇਣ,ਪੰਜਾਬ ਦੀਆਂ ਸਰਕਾਰੀ ਨੌਕਰੀਆਂ ਲਈ ਸੂਬਾ ਵਾਸੀਆਂ ਨੂੰ ਪਹਿਲ ਦੇ ਅਧਾਰ ’ਤੇ ਨੌਕਰੀਆਂ ਦੇਣ ਅਤੇ ਦੂਜੇ ਸੂਬਿਆਂ ਦਾ ਕੋਟਾ ਸੀਮਤ ਕਰਨ ਦੀ ਮੰਗ ਕੀਤੀ। ਇਸ ਸਮੇਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਵੀ ਫੂਕੀਆਂ। ਇਸ ਮੌਕੇ ਦਰਸ਼ਨ ਸਿੰਘ ਲੱਡਾ, ਗੁਰਪ੍ਰੀਤ ਸਿੰਘ, ਜੋਨੀ ਭੀਖੀ, ਮਨਜੀਤ ਕੌਰ, ਹਰਦੀਪ ਸਿੰਘ, ਵਿਰਸਾ ਸਿੰਘ, ਦਵਿੰਦਰ ਸਿੰਘ, ਸਿੰਦਰਪਾਲ ਕੌਰ ਅਤੇ ਰਾਜਵੀਰ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਅਰਵਿੰਦ ਖੰਨਾ ਨੂੰ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕਰਨ ’ਤੇ ਖੁਸ਼ੀ ਦੀ ਲਹਿਰ
Ad Position 24