10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਲੇਰਕੋਟਲਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ 7 ਥਾਵਾਂ ’ਤੇ ਕਾਸੋ ਅਪ੍ਰੇਸ਼ਨ ਤਹਿਤ 15 ਵਿਅਕਤੀ ਗ੍ਰਿਫ਼ਤਾਰ

ਮਲੇਰਕੋਟਲਾ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਸੱਤ ਦਸਦੀਕੀ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ । ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ।

Ad Position 21
No active advertisement
ਕਾਸੋ ਅਪ੍ਰੇਸ਼ਨ ਦੌਰਾਨ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ , ਨਾਲ ਹਨ ਐਸ.ਪੀ. ਰਾਜਵਿੰਦਰ ਸਿੰਘ, ਡੀ.ਐਸ.ਪੀ. ਸੰਜੀਵ ਕਪੂਰ ਅਤੇ ਪੁਲਿਸ ਅਧਿਕਾਰੀ। 11-10-2026
ਮਲੇਰਕੋਟਲਾ, 10 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਸੱਤ ਦਸਦੀਕੀ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ । ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਵਿੱਚ ਐੱਸ.ਪੀ. (ਡੀ) ਐੱਸ.ਪੀ. (ਹੈੱਡਕੁਆਰਟਰ) ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਹਰੇਕ ਹੌਟਸਪੌਟ ਦੀ ਨਿਗਰਾਨੀ ਇੱਕ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ, ਜਦਕਿ ਸਬੰਧਤ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਤੇ ਤਸਦੀਕ ਦੀ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਤਸਦੀਕ ਲਈ ਕੁੱਲ 15 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਅਕਤੀ ਸਬ-ਡਿਵੀਜ਼ਨ ਮਲੇਰਕੋਟਲਾ, ਤਿੰਨ ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ 2 ਜ਼ਿਲ੍ਹੇ ਦੇ ਹੋਰ ਇਲਾਕਿਆਂ ’ਚੋਂ ਕਾਬੂ ਕੀਤੇ ਗਏ। ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਚਿੰਨ੍ਹਿਤ ਹੌਟਸਪੌਟਾਂ ਨੂੰ ਤਰਜੀਹ ਦੇ ਆਧਾਰ ’ਤੇ ਨਸ਼ਾ-ਮੁਕਤ ਕੀਤਾ ਜਾਵੇਗਾ । ਇਸ ਮੌਕੇ ਐਸ.ਪੀ. ਰਾਜਵਿੰਦਰ ਸਿੰਘ, ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ, ਥਾਣਾ ਮੁਖੀ ਸੰਦੌੜ ਸਈਅਦ ਸਕੀਲ ਸਣੇ ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਦੌਰਾਨ ਪੁਲਿਸ ਨੇ ਧੱਕਾ ਮੁੱਕੀ ਕਰ ਕਿਸਾਨਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਤੋਂ ਰੋਕਿਆ ਅਗਲੀ ਖ਼ਬਰ ਐਨ.ਐਸ.ਐਸ. ਕੈਂਪ ਦੌਰਾਨ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
Ad Position 24