11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਮਾਨ

ਧੂਰੀ; 11 ਅਕਤੂਬਰ (ਸੰਜੇ ਲਹਿਰੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ।

Ad Position 21
No active advertisement
ਪਿੰਡ ਮੀਮਸਾ ਵਿਖੇ ਲੋਕ ਮਿਲਣੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ 12-10-2026
ਧੂਰੀ; 11 ਅਕਤੂਬਰ (ਸੰਜੇ ਲਹਿਰੀ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ’ਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜੋ ਦਿਨ-ਰਾਤ ਲੋਕਾਂ ਲਈ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੇ ਕੰਮਾਂ ਨੇ ਉਨ੍ਹਾਂ ਦੀ ਸਰਕਾਰ ਦਾ ਲੋਕਾਂ ਵਿੱਚ ਵਿਸ਼ਵਾਸ ਬਣਾਇਆ ਹੈ। ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ, ਸਰਕਾਰੀ ਸਕੀਮਾਂ ਰਾਹੀਂ ਹਰ ਪਰਿਵਾਰ ਲਈ 15,000 ਰੁਪਏ ਦੀ ਮਹੀਨਾਵਾਰ ਬੱਚਤ ਅਤੇ ਝੋਨੇ ਦੀ ਖਰੀਦ ਦੀ ਤੁਰੰਤ ਅਦਾਇਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਰਿਕਾਰਡ ਆਪਣੇ-ਆਪ ਬੋਲਦਾ ਹੈ। ਭਾਜਪਾ ਅਤੇ ਹੋਰ ਵਿਰੋਧੀਆਂ ‘ ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਦੀਆਂ ਘਟੀਆ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਇਮਾਨਦਾਰੀ ਨੂੰ ਢਾਹ ਲਾਉਣ ਦੀਆਂ ਕੋਝੀਆਂ ਚਾਲਾਂ ਨਾਕਾਮ ਰਹੀਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ‘ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੇ ਦਰਵਾਜ਼ੇ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ। ਅੱਜ ਪਿੰਡ ਮੀਮਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰਬਤ ਨੂੰ ਦੂਰ ਕਰਨ ਅਤੇ ਜੀਵਨ ਪੱਧਰ ਨੂੰ ਸੁਧਾਰਨ ਲਈ ਸਿੱਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੀ ਸੁਧਾਰ ਕਰਨ ਅਤੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਸਮਰੱਥ ਬਣਾਉਣ ਲਈ ਅਧਿਆਪਕਾਂ ਦੀ ਸਿਖਲਾਈ, ‘ਸਕੂਲਜ਼ ਆਫ਼ ਐਮੀਨੈਂਸ’ ਅਤੇ ਹੋਰ ਪਹਿਲਕਦਮੀਆਂ ਵਿੱਚ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 80 ਤੋਂ ਵਧ ਕੇ 2026 ਵਿੱਚ 882 ਹੋਣਾ ਸਿੱਖਿਆ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦਾ ਹੈ। ਸਿਆਸੀ ਵਿਰੋਧੀਆਂ ‘ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਜੋ ਲੋਕ ਕਾਰਗੁਜ਼ਾਰੀ ਦੇ ਆਧਾਰ ‘ਤੇ ਉਨ੍ਹਾਂ ਦੀ ਸਰਕਾਰ ਨੂੰ ਚੁਣੌਤੀ ਦੇਣ ਵਿੱਚ ਅਸਮਰੱਥ ਹਨ, ਉਹ ਨਿੱਜੀ ਹਮਲਿਆਂ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਸਹਾਰਾ ਲੈ ਰਹੇ ਹਨ। ਆਪਣੇ ਦਫ਼ਤਰ ‘ਤੇ ਸੀ.ਬੀ.ਆਈ. ਦੇ ਛਾਪੇ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੋਚਦੀ ਸੀ ਕਿ ਛਾਪੇਮਾਰੀ ਅਤੇ ਦਬਾਅ ਮੈਨੂੰ ਡਰਾ ਦੇਣਗੇ, ਪਰ ਮੇਰੇ ਦਫ਼ਤਰ ‘ਤੇ ਛਾਪੇਮਾਰੀ ਤੋਂ ਬਾਅਦ ਸੀ.ਬੀ.ਆਈ. ਖਾਲੀ ਹੱਥ ਪਰਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਡੀ.ਸੀ. ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਲੱਗਿਆ ਭਗਤਾਂ ਦਾ ਤਾਂਤਾ
Ad Position 24