12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਰ੍ਹਦੇ ਮੀਂਹ ਦੌਰਾਨ ਵੀ ਕੰਪਿਊਟਰ ਅਧਿਆਪਕਾਂ ਨੇ ਮੋਰਚੇ ਦੇ 22ਵੇਂ ਦਿਨ ਜਾਰੀ ਰੱਖਿਆ ਸੰਘਰਸ਼

ਸੰਗਰੂਰ, 11 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਡੀ. ਸੀ.

Ad Position 21
No active advertisement
ਅਜੀਤ ਡੈਸਕ 12-10-2026
ਸੰਗਰੂਰ, 11 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਡੀ. ਸੀ. ਦਫ਼ਤਰ ਦੇ ਬਾਹਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਲੱਗੇ ਪੱਕੇ ਧਰਨੇ ਦੇ 22ਵੇਂ ਦਿਨ ਕੰਪਿਊਟਰ ਟੀਚਰ ਯੂਨੀਅਨ ਮਾਨਸਾ ਵੱਲੋਂ ਵਰ੍ਹਦੇ ਮੀਂਹ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਕੰਪਿਊਟਰ ਟੀਚਰ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਤਾ ਦੇ ਸਿਖਰ ‘ਤੇ ਬੈਠੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ, ਪਰ 2022 ਵਿੱਚ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਇਨ੍ਹਾਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ। ਇਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 2022 ਵਿੱਚ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਵਾਅਦਾ ਵੀ ਵਫ਼ਾ ਨਹੀਂ ਹੋਇਆ। ਸਟੇਟ ਕਮੇਟੀ ਮੈਂਬਰ ਨਰਦੀਪ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀਆਂ ਨਿਰਧਾਰਤ ਮੀਟਿੰਗਾਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ, ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ, ਰਣਜੀਤ ਕੁਮਾਰ, ਸ਼ਸ਼ੀ ਕਾਠ, ਕਰਮਜੀਤ ਸਿੰਘ, ਜਗਦੀਪ ਸਿੰਘ, ਮਹਿੰਦਰ ਕੁਮਾਰ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਹਰਬੀਰ ਸਿੰਘ, ਪਰਵੀਨ ਕੁਮਾਰ, ਸਚਿਨ ਕੁਮਾਰ, ਲਖਵੰਤ ਸਿੰਘ, ਗਿਰੀ ਰਾਜ, ਮਨਿੰਦਰ ਸਿੰਘ, ਸੁਨੀਲ ਕੁਮਾਰ, ਮੈਡਮ ਮਨੀਸ਼ਾ ਸੋਢੀ, ਮਮਤਾ ਰਾਣੀ, ਸੁਖਵੀਰ ਕੌਰ, ਜਸਵਿੰਦਰ ਕੌਰ, ਦੀਪਤੀ, ਪਰਮਜੀਤ ਕੌਰ, ਪਰਮਿੰਦਰ ਕੌਰ, ਰੀਤੂ ਰਾਜ, ਦਲਜੀਤ ਕੌਰ, ਅਕ੍ਰਿਤੀ, ਅਰੁਣਾ ਜੈਨ ਅਤੇ ਮਨਜੋਤ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਅਗਲੀ ਖ਼ਬਰ ਮੰਤਰੀ ਬਰਿੰਦਰ ਗੋਇਲ ਵਲੋਂ ਮਾਪੇ-ਅਧਿਆਪਕ ਮਿਲਣੀ ’ਚ ਸ਼ਿਰਕਤ
Ad Position 24