12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ

ਛਾਜਲੀ, 11 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਸਮੇਂ ਹੋਈ ਤੇਜ਼ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ। ਮੌਸਮ ਦੇ ਅਚਾਨਕ ਬਦਲੇ ਮਿਜ਼ਾਜ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ।

Ad Position 21
No active advertisement
ਅਜੀਤ ਡੈਸਕ 12-10-2026
ਛਾਜਲੀ, 11 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)-ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਸਮੇਂ ਹੋਈ ਤੇਜ਼ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ। ਮੌਸਮ ਦੇ ਅਚਾਨਕ ਬਦਲੇ ਮਿਜ਼ਾਜ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ। ਕਈ ਥਾਵਾਂ ’ਤੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਝੋਨੇ ਦੀ ਫ਼ਸਲ ਡੁੱਬ ਗਈ ਹੈ। ਇੱਕ ਰਾਮ ਕਿਸਾਨ ਦੀ ਪੱਕੀ ਹੋਈ ਫ਼ਸਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬਣ ਕਾਰਨ ਉਸ ਦੀਆਂ ਚਿੰਤਾਵਾਂ ਵਧ ਗਈਆਂ ਹਨ। ਦੂਜੇ ਪਾਸੇ ਤੇਜ਼ ਮੀਂਹ ਅਤੇ ਝੱਖੜ ਕਾਰਨ ਸੜਕਾਂ ਦੇ ਕਿਨਾਰਿਆਂ ’ਤੇ ਲੱਗੇ ਕਈ ਦਰੱਖਤ ਵੀ ਟੁੱਟ ਕੇ ਡਿਗ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਸੰਤ ਰਾਮ ਸਿੰਘ ਛਾਜਲੀ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਦੇ ਝਾੜ ਵਿੱਚ ਪ੍ਰਤੀ ਏਕੜ 20 ਮਣ ਤੱਕ ਕਮੀ ਆਉਣ ਦਾ ਖ਼ਦਸ਼ਾ ਹੈ। ਇਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀ ਪੱਕੀ ਫ਼ਸਲ ਬੁਰੀ ਤਰ੍ਹਾਂ ਪਾਣੀ ਵਿੱਚ ਡੁੱਬ ਚੁੱਕੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਝੋਨੇ ਦੀ ਕਟਾਈ ਦੇ ਅਹਿਮ ਸਮੇਂ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਫ਼ਸਲ ਦੀ ਸੰਭਾਲ ਅਤੇ ਕਟਾਈ ਸਬੰਧੀ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਹੀ ਖੇਤੀ ਦੀਆਂ ਵਧਦੀਆਂ ਲਾਗਤਾਂ ਨਾਲ ਜੂਝ ਰਹੇ ਕਿਸਾਨਾਂ ਲਈ ਮੌਸਮ ਦੀ ਇਹ ਮਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਖਨੌਰੀ ਦੀ ਅਨਾਜ ਮੰਡੀ ਬਣੀ ਝੀਲ, ਪਾਣੀ ’ਚ ਡੁੱਬੀਆਂ ਝੋਨੇ ਦੀਆਂ ਬੋਰੀਆਂ ਅਗਲੀ ਖ਼ਬਰ ਵਰ੍ਹਦੇ ਮੀਂਹ ਦੌਰਾਨ ਵੀ ਕੰਪਿਊਟਰ ਅਧਿਆਪਕਾਂ ਨੇ ਮੋਰਚੇ ਦੇ 22ਵੇਂ ਦਿਨ ਜਾਰੀ ਰੱਖਿਆ ਸੰਘਰਸ਼
Ad Position 24