12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖਲੇ ਦੀ ਤੱਥ ਪੜਤਾਲ ਲਈ ਵਿਸ਼ੇਸ਼ ਟੀਮ ਜਾਏਗੀ- ਚੰਦੂਮਾਜਰਾ

ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਅਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਪ੍ਰੋ.

Ad Position 21
No active advertisement
ਅਜੀਤ ਡੈਸਕ 12-10-2026
ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਅਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਸੰਗਤ ਦੀ ਆਸਥਾ, ਵਿਸ਼ਵਾਸ ਅਤੇ ਸਤਿਕਾਰ ਦੇ ਪ੍ਰਤੀਕ ਹਨ। ਅਜਿਹੇ ਪਵਿੱਤਰ ਸਥਾਨਾਂ ਨਾਲ ਸਬੰਧਤ ਕਿਸੇ ਵੀ ਘਟਨਾ ਨੂੰ ਬੇਹੱਦ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਧਾਰਮਿਕ ਸਥਾਨ ਦੀ ਮਰਿਆਦਾ ਦੀ ਉਲੰਘਣਾ ਹੋਈ ਹੈ ਤਾਂ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਅਤੇ ਤੱਥਾਂ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਇੱਕ ਵਿਸ਼ੇਸ਼ ਟੀਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਭੇਜੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇਣ ’ਤੇ ਕੈਬਨਿਟ ਮੰਤਰੀ ਗੋਇਲ ਵਲੋਂ ਮੁੱਖ ਮੰਤਰੀ ਮਾਨ ਦਾ ਧੰਨਵਾਦ ਲਹਿਲ ਖੁਰਦ ਲਈ 25... ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਆਗਾਜ਼ ਅੱਜ, ਤਿਆਰੀਆਂ ਮੁਕੰਮਲ
Ad Position 24