12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਫੋਰਚੂਨ ਕਾਨਵੈਂਟ ਸਕੂਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਸੈਸ਼ਨ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ ) - ਫੋਰਚੂਨ ਕਾਨਵੈਂਟ ਸਕੂਲ ਸੰਗਰੂਰ ਵਿਖੇ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਯੂਨੀਵਰਸਿਟੀ ਦੇ ਪ੍ਰਤੀਨਿਧੀ ਪ੍ਰੋਫੈਸਰ ਮਨਦੀਪ ਸਿੰਘ ਸੈਂਭੀ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ ਅਤੇ ਕਰੀਅਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 12-10-2026
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ ) - ਫੋਰਚੂਨ ਕਾਨਵੈਂਟ ਸਕੂਲ ਸੰਗਰੂਰ ਵਿਖੇ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਯੂਨੀਵਰਸਿਟੀ ਦੇ ਪ੍ਰਤੀਨਿਧੀ ਪ੍ਰੋਫੈਸਰ ਮਨਦੀਪ ਸਿੰਘ ਸੈਂਭੀ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ ਅਤੇ ਕਰੀਅਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵੱਖ-ਵੱਖ ਕੋਰਸਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਭਵਿੱਖ ਵਿੱਚ ਉਨ੍ਹਾਂ ਦੇ ਮਹੱਤਵ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਕੋਰਸ ਅਤੇ ਕਰੀਅਰ ਦੀ ਚੋਣ ਕਰਨ, ਤਾਂ ਜੋ ਉਹ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ।ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਉਪਲਬਧ ਸਿੱਖਿਆ ਅਤੇ ਕੈਰੀਅਰ ਦੇ ਮੌਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਨਦਾਣਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਏਮਜ਼ ਬਠਿੰਡਾ ਵਿਖੇ ਹੋਮਿਓਪੈਥੀ, ਆਯੁਰਵੈਦਿਕ ਤੇ ਕੁਦਰਤੀ ਇਲਾਜ ਪ੍ਰਣਾਲੀ ਯੂਨਿਟ ਖੁੱਲ੍ਹਣਾ ਸ਼ਲਾਘਾਯੋਗ ਉਦਮ
Ad Position 24