12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਿੰਡ ਅਨਦਾਣਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ

ਖਨੌਰੀ, 11 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨੇੜਲੇ ਪਿੰਡ ਅਨਦਾਣਾ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਮਹਾਂਵੀਰ ਸੋਸ਼ਲ ਵੈਲਫੇਅਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਕੀਤਾ।

Ad Position 21
No active advertisement
ਖਨੌਰੀ ਨੇੜਲੇ ਪਿੰਡ ਅਨਦਾਣਾ ਦੇ ਸ੍ਰੀ ਮਹਾਂਵੀਰ ਸੋਸ਼ਲ ਵੈਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਦੇ ਹੋਏ ਭਾਜਪਾ ਆਗੂ ਬਲਜੀਤ ਸਿੰਘ ਬੋਪੁਰ। ਤਸਵੀਰ: ਬਲਵਿੰਦਰ ਸਿੰਘ ਥਿੰਦ 12-10-2026
ਖਨੌਰੀ, 11 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨੇੜਲੇ ਪਿੰਡ ਅਨਦਾਣਾ ਦੇ ਖੇਡ ਸਟੇਡੀਅਮ ਵਿਖੇ ਸ੍ਰੀ ਮਹਾਂਵੀਰ ਸੋਸ਼ਲ ਵੈਲਫੇਅਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬਲਜੀਤ ਸਿੰਘ ਬੋਪੁਰ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਹ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣ ਵਿੱਚ ਵੀ ਖੇਡਾਂ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ। ਪਿੰਡ ਅਨਦਾਣਾ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ ਪੰਜਾਬ ਅਤੇ ਹਰਿਆਣਾ ਦੀਆਂ ਕਰੀਬ 20 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਨੂੰ ਲੈ ਕੇ ਖਿਡਾਰੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਕਲੱਬ ਦੇ ਪ੍ਰਧਾਨ ਸਤਬੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਨਕਦ ਇਨਾਮ ਅਤੇ ਟਰਾਫੀ ਦਿੱਤੀ ਜਾਵੇਗੀ, ਜਦਕਿ ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਫੋਰਚੂਨ ਕਾਨਵੈਂਟ ਸਕੂਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਸੈਸ਼ਨ
Ad Position 24