ਅਕਾਲੀ ਆਗੂਆਂ ਦਾ ਵਿਸ਼ੇਸ਼ ਸਨਮਾਨ
ਧੂਰੀ, 11 ਅਕਤੂਬਰ (ਧਾਂਦਰਾ)-ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਯੂਥ ਅਕਾਲੀ ਦਲ ਦੇ ਆਗੂ ਰਸਵਿੰਦਰ ਸਿੰਘ ਰਸੂ ਦੀ ਅਗਵਾਈ ’ਚ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਖਡਿਆਲ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਸ਼ੇਰਗੜ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਸਨਮਾਨ ਸਮਾਰੋਹ ਵਿੱਚ ਸੀਨੀਅਰ ਅਕਾਲੀ ਲੀਡਰਸਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ।
ਧੂਰੀ, 11 ਅਕਤੂਬਰ (ਧਾਂਦਰਾ)-ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਯੂਥ ਅਕਾਲੀ ਦਲ ਦੇ ਆਗੂ ਰਸਵਿੰਦਰ ਸਿੰਘ ਰਸੂ ਦੀ ਅਗਵਾਈ ’ਚ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਖਡਿਆਲ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਵਿੰਦਰ ਸਿੰਘ ਸ਼ੇਰਗੜ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਸਨਮਾਨ ਸਮਾਰੋਹ ਵਿੱਚ ਸੀਨੀਅਰ ਅਕਾਲੀ ਲੀਡਰਸਿਪ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਧੂਰੀ ਤੋਂ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕੇ ਪਿੰਡ ਪਿੰਡ ਜਾ ਕੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਜੋ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਸਨ, ਉਨ੍ਹਾਂ ਬਾਰੇ ਪਬਲਿਕ ਨਾਲ ਆਪਣੇ ਵਿਚਾਰ ਸਾਂਝੇ ਕਰਨ। ਇਸ ਸਨਮਾਨ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਪਰਮਜੀਤ ਕੌਰ ਵਿਰਕ (ਆਬਜ਼ਰਵਰ ਧੂਰੀ) ਪ੍ਰਧਾਨ ਜ਼ਿਲ੍ਹਾ ਇਸਤਰੀ ਅਕਾਲੀ ਦਲ, ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਕਾਂਝਲਾ , ਨਿਰਭੈ ਸਿੰਘ ਹੇੜੀਕੇ, ਪਰਮਜੀਤ ਸਿੰਘ ਧੂਰਾ, ਹਰਪਾਲ ਸਿੰਘ ਨੂਰਾਂ, ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਪਿੰਟਾ, ਵਪਾਰ ਵਿੰਗ ਦੇ ਪ੍ਰਧਾਨ ਗੁਰਪਾਲ, ਸੀਨੀਅਰ ਯੂਥ ਅਕਾਲੀ ਆਗੂ ਗੁਰਸੇਵਕ ਸਿੰਘ ਕਾਤਰੋਂ, ਰਮਨ ਮਰਾਹੜ, ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਕਲੇਰ, ਕਾਂਝਲਾ , ਮੁੱਖ ਬੁਲਾਰਾ ਡਾ ਕਰਨਵੀਰ ਸਿੰਘ, ਲਖਵੀਰ ਸਿੰਘ, ਥਾਣੇਦਾਰ ਸਵਿੰਦਰ ਸੱਤਾ, ਜਗਰੂਪ ਸਿੰਘ ਲੱਡਾ, ਸਾਬਕਾ ਸਰਪੰਚ ਸਰਬਜੀਤ ਸਿੰਘ ਕਾਤਰੋਂ, ਜੀਵਨ ਸਿੰਘ ਜਹਾਂਗੀਰ, ਰਵੀਇੰਦਰ ਸਿੰਘ ਈਸੜਾ , ਭੋਲਾ ਸ਼ੇਖੋਂ ਤੋਂ ਇਲਾਵਾ ਹੋਰ ਵੀ ਬੀਬੀਆ, ਤੇ ਵਰਕਰ ਮਜੂਦ ਹਨ।