12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ’ ਤੇ ਕਿਸਾਨਾਂ ਨੇ ਵਿੱਤ ਮੰਤਰੀ ਨੂੰ ਕੀਤਾ ਸਨਮਾਨਿਤ

ਦਿੜ੍ਹਬਾ ਮੰਡੀ, 11 ਅਕਤੂਬਰ (ਹਰਬੰਸ ਸਿੰਘ ਛਾਜਲੀ)-ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਿੜ੍ਹਬਾ ਵਿਖੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਣ ’ਤੇ ਕਿਸਾਨਾਂ ਵਲੋਂ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ।

Ad Position 21
No active advertisement
ਅਜੀਤ ਡੈਸਕ 12-10-2026
ਦਿੜ੍ਹਬਾ ਮੰਡੀ, 11 ਅਕਤੂਬਰ (ਹਰਬੰਸ ਸਿੰਘ ਛਾਜਲੀ)-ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਿੜ੍ਹਬਾ ਵਿਖੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਣ ’ਤੇ ਕਿਸਾਨਾਂ ਵਲੋਂ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ । ਕਿਸਾਨਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਾਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤ ਦੇ ਮੁਖਵਾਕ ਅਨੁਸਾਰ ਕੰਮ ਕੀਤਾ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੁਦਰਤ ਵਲੋਂ ਸਾਨੂੰ ਨਹਿਰਾਂ ਦੇ ਰੂਪ ਦੇ ਵਿੱਚ ਦਿੱਤਾ ਗਿਆ ਹੈ। ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੇ ਜਾਣ ਤੋਂ ਬਾਅਦ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਆਉਣਾ ਸ਼ੁਰੂ ਹੋ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਕੁਝ ਥਾਵਾਂ ’ਤੇ ਨਹਿਰੀ ਪਾਇਪ ਦੱਬਣ ਤੋਂ ਰਹਿੰਦੇ ਹਨ। ਉੱਥੇ ਵੀ ਪਾਇਪ ਜਲਦੀ ਹੀ ਪਾਏ ਜਾਣਗੇ । ਨਹਿਰੀ ਪਾਣੀ ਦੀ ਵਰਤੋਂ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਖੇਤਾਂ ਲਈ ਨਹਿਰੀ ਪਾਣੀ ਕਮੇਟੀ ਦੇ ਮੈਂਬਰ ਸ਼ਮਸ਼ੇਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਖੇਤਾਂ ਲਈ ਨਹਿਰੀ ਪਾਣੀ ਲਈ ਪਾਇਪ ਪਾਉਣ ਤੇ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਸ਼ਮਸ਼ੇਰ ਸਿੰਘ ਘੁਮਾਣ, ਸਰਪੰਚ ਗੁਰਲਾਲ ਸਿੰਘ ਕਮਾਲਪੁਰ, ਮਨਦੀਪ ਸਿੰਘ ਘੁਮਾਣ, ਹਰਜੀਤ ਸਿੰਘ , ਗੁਰਮੇਲ ਸਿੰਘ, ਕਾਲਾ ਕਾਜ਼ੀ, ਧੰਨ ਸਿੰਘ ਅਤੇ ਜਸਵਿੰਦਰ ਸਿੰਘ ਕਾਲਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਝੋਨੇ-ਕਣਕ ਦੇ ਫ਼ਸਲੀ ਚੱਕਰ ’ਚੋਂ ਨਿਕਲ ਕੇ ਸਹਾਇਕ ਧੰਦਿਆਂ ਨੂੰ ਅਪਣਾਉਣ- ਅਧਿਕਾਰੀ ਅਗਲੀ ਖ਼ਬਰ ਨੰਬਰਦਾਰਾਂ ਵਲੋਂ ਮੀਟਿੰਗ ਦੌਰਾਨ ਅਹਿਮ ਵਿਚਾਰਾਂ
Ad Position 24