11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

12 ਸਾਲਾਂ ਤੋਂ ਕਿਰਾਏ ’ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਨੂੰ ਮਿਲਣਗੇ ਮਾਲਕੀ ਹੱਕ ਆਮਦਨ ਦੇ ਆਧਾਰ ’ਤੇ ਮਿਲੇਗੀ ਰਿਆਇਤ, ਅਰਜ਼ੀਆਂ ਦੀ ਜਾਂਚ ਲਈ ਬਣੇਗੀ ਕਮੇਟੀ

ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰਾ ਨਾਮ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਾਨੂੰਨੀ ਤੌਰ ’ਤੇ ਕਿਰਾਏ ਜਾਂ ਲੀਜ਼ ’ਤੇ ਦੁਕਾਨਾਂ ਚਲਾ ਰਹੇ ਯੋਗ ਦੁਕਾਨਦਾਰਾਂ ਨੂੰ ਮਾਲਕੀ ਅਧਿਕਾਰ ਦੇਣ ਦੀ ਵਿਵਸਥਾ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 12-10-2026
ਦਿੜ੍ਹਬਾ ਮੰਡੀ, 11 ਅਕਤੂਬਰ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰਾ ਨਾਮ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਾਨੂੰਨੀ ਤੌਰ ’ਤੇ ਕਿਰਾਏ ਜਾਂ ਲੀਜ਼ ’ਤੇ ਦੁਕਾਨਾਂ ਚਲਾ ਰਹੇ ਯੋਗ ਦੁਕਾਨਦਾਰਾਂ ਨੂੰ ਮਾਲਕੀ ਅਧਿਕਾਰ ਦੇਣ ਦੀ ਵਿਵਸਥਾ ਕੀਤੀ ਗਈ ਹੈ। ਯੋਜਨਾ ਤਹਿਤ 50 ਵਰਗ ਮੀਟਰ ਤੋਂ ਘੱਟ ਖੇਤਰਫਲ ਵਾਲੀਆਂ ਦੁਕਾਨਾਂ ਲਈ ਆਮਦਨ ਦੇ ਆਧਾਰ ’ਤੇ ਰਿਆਇਤੀ ਦਰਾਂ ਨਿਰਧਾਰਤ ਕੀਤੀਆਂ ਗਈਆਂ ਹਨ। ਪੰਜਾਬ ਰਾਜ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ, ਵਪਾਰ ਮੰਡਲ ਦੇ ਸਟੇਟ ਮੈਂਬਰ ਰਾਜੇਸ਼ ਗੋਇਲ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਅਜੇ ਸਿੰਗਲਾ ਨੇ ਦੱਸਿਆ ਕਿ ਤਿੰਨ ਲੱਖ ਰੁਪਏ ਤੋਂ ਘੱਟ ਆਮਦਨ ਵਾਲਿਆਂ ਲਈ ਕੁਲੈਕਟਰ ਰੇਟ ਦਾ 12.5 ਫ਼ੀਸਦੀ, ਤਿੰਨ ਤੋਂ ਅੱਠ ਲੱਖ ਰੁਪਏ ਆਮਦਨ ਵਾਲਿਆਂ ਲਈ 25 ਫ਼ੀਸਦੀ, ਅੱਠ ਤੋਂ 15 ਲੱਖ ਰੁਪਏ ਆਮਦਨ ਵਾਲਿਆਂ ਲਈ 50 ਫ਼ੀਸਦੀ ਅਤੇ 15 ਲੱਖ ਰੁਪਏ ਤੋਂ ਵੱਧ ਆਮਦਨ ਵਾਲਿਆਂ ਲਈ 100 ਫ਼ੀਸਦੀ ਦਰ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੀ ਜਾਂਚ ਐੱਸ.ਡੀ.ਐੱਮ. ਪੱਧਰੀ ਕਮੇਟੀ ਕਰੇਗੀ, ਜਦਕਿ ਕੀਮਤ ਨਿਰਧਾਰਤ ਕਰਨ ਦਾ ਕੰਮ ਡੀ.ਸੀ. ਪੱਧਰੀ ਕਮੇਟੀ ਵੱਲੋਂ ਕੀਤਾ ਜਾਵੇਗਾ। ਸਬ-ਟੈਨੈਂਟਾਂ ਅਤੇ ਪਾਰਕਾਂ, ਗਲੀਆਂ ਤੇ ਜਨਤਕ ਸਹੂਲਤਾਂ ਵਾਲੀਆਂ ਥਾਵਾਂ ’ਤੇ ਕਬਜ਼ਾ ਕਰਨ ਵਾਲਿਆਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਵਰਲਡ ਸਕੂਲ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ ਅਗਲੀ ਖ਼ਬਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ
Ad Position 24