11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਆਕਸਫੋਰਡ ਸਕੂਲ ਚੀਮਾ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਉਲੰਪੀਆਡ ਵਲੋਂ ਵਿਸ਼ੇਸ਼ ਸਨਮਾਨ

ਚੀਮਾ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ (ਆਈ. ਸੀ.

Ad Position 21
No active advertisement
ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਓਲੰਪੀਆਡ ਵੱਲੋਂ ਵਿਸ਼ੇਸ਼ ਸਨਮਾਨ ਪ੍ਰਾਪਤ ਪ੍ਰਿੰਸੀਪਲ ਅਤੇ ਅਧਿਆਪਕ। ਤਸਵੀਰ : ਗੁਰਜੀਤ ਸਿੰਘ ਚਹਿਲ 12-10-2026
ਚੀਮਾ ਮੰਡੀ, 11 ਅਕਤੂਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ (ਆਈ.ਸੀ.ਐੱਸ.ਈ.ਅਤੇ ਆਈ. ਐੱਸ. ਸੀ) ਬੋਰਡ ਤੋਂ ਮਾਨਤਾ ਪ੍ਰਾਪਤ ‘ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀਆਂ ਨੂੰ ਓਲੰਪੀਆਡ ਮੁਕਾਬਲੇ ਲਈ ਬਿਹਤਰੀਨ ਢੰਗ ਨਾਲ ਤਿਆਰ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਪ੍ਰਤਿਭਾ ਨੂੰ ਨਿਖਾਰਨ ‘ਚ ਪਾਏ ਵਡਮੁੱਲੇ ਯੋਗਦਾਨ ਲਈ ਸਿਲਵਰਜ਼ੋਨ ਫਾਊਂਡੇਸ਼ਨ ਵੱਲੋਂ ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ । ਉਕਤ ਸੰਸਥਾ ਵੱਲੋਂ ਸਕੂਲ ਪ੍ਰਿੰਸੀਪਲ ਸੰਦੀਪ ਕੁਮਾਰ, ਸੀਨੀਅਰ ਵਿੰਗ ਦੀ ਇੰਚਾਰਜ ਮੈਡਮ ਤਬਸੁਮ ਅਤੇ ਜੂਨੀਅਰ ਵਿੰਗ ਦੀ ਇੰਚਾਰਜ ਮੈਡਮ ਅੰਜਲੀ ਗੌਤਮ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ। ਸਕੂਲ ਵਿਦਿਆਰਥੀਆਂ ਨੇ ਪਿਛਲੇ ਸਾਲ ਹੋਏ ਸਿਲਵਰਜ਼ੋਨ ਅੰਤਰਰਾਸ਼ਟਰੀ ਓਲੰਪੀਆਡ ‘ਚ ਮੈਡਲਾਂ ਦੀ ਝੜੀ ਲਗਾ ਕੇ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੇ ਹੋਣਹਾਰ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਇਸ ਮੁਕਾਬਲੇ ‘ਚ ਉੱਚ ਪੱਧਰ ‘ਤੇ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਵਿਦਿਆਰਥੀਆਂ ਨੂੰ ਇਸ ਮੁਕਾਬਲੇ ਲਈ ਬਿਹਤਰੀਨ ਢੰਗ ਨਾਲ ਤਿਆਰ ਕਰਨ ਅਤੇ ਉਨ੍ਹਾਂ ਦੀ ਅਕਾਦਮਿਕ ਪ੍ਰਤਿਭਾ ਨੂੰ ਨਿਖਾਰਨ ‘ਚ ਪਾਏ ਵਡਮੁੱਲੇ ਯੋਗਦਾਨ ਲਈ ਸਕੂਲ ਅਧਿਆਪਕਾਂ ਦਾ ਵਿਸ਼ੇਸ਼ ਸਹਿਯੋਗ ਰਿਹਾ, ਜਿਸ ਕਰਕੇ ਸਕੂਲ ਕੈਂਪਸ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਇੰਚਾਰਜਾਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੇ ਬੱਚਿਆਂ ਅਤੇ ਸਮੁੱਚੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਬੱਚਿਆਂ ਦੀ ਲਗਨ ਦਾ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ ਤੋਲਾਵਾਲ, ਉਪ ਚੇਅਰਮੈਨ ਗਗਨ ਗੋਇਲ, ਪ੍ਰਵੀਨ ਕੁਮਾਰ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਨੇ ਪ੍ਰਿੰਸੀਪਲ, ਦੋਵਾਂ ਵਿੰਗਾਂ ਦੇ ਇੰਚਾਰਜ ਅਧਿਆਪਕਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਠੱਗੀਆਂ ਮਾਰ ਰਹੇ ਗਰੋਹ ਬਾਰੇ ਕੈਮਿਸਟਾਂ ਨੂੰ ਕੀਤਾ ਸੁਚੇਤ ਅਗਲੀ ਖ਼ਬਰ ਪੈਰਾਗੌਨ ਵਰਲਡ ਸਕੂਲ ਵਿਖੇ ਭਾਰਤੀ ਹਵਾਈ ਸੈਨਾ ਦਿਵਸ ਮਨਾਇਆ
Ad Position 24