13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਜਪਾ ਦੀ 16 ਨੂੰ ਸੰਗਰੂਰ ‘ਚ ਹੋਣ ਵਾਲੀ ਸੂਬਾ ਕਾਰਜਕਾਰਨੀ ਦੀ ਬੈਠਕ ਸੰਬੰਧੀ ਉੱਚ ਪੱਧਰੀ ਮੀਟਿੰਗ

ਸੰਗਰੂਰ, 12 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਜ਼ਿਲ੍ਹਾ ਸੰਗਰੂਰ-1 ਦੀ ਇੱਕ ਅਹਿਮ ਮੀਟਿੰਗ ਭਾਜਪਾ ਦੇ ਸੰਗਰੂਰ ਦਫ਼ਤਰ ਵਿਖੇ ਹੋਈ। ਜਿਸ ਦੀ ਅਗਵਾਈ ਸੁਬੇ ਦੇ ਜਰਨਲ ਸਕੱਤਰ ਜੀਵਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਸੰਗਰੂਰ, 12 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਜ਼ਿਲ੍ਹਾ ਸੰਗਰੂਰ-1 ਦੀ ਇੱਕ ਅਹਿਮ ਮੀਟਿੰਗ ਭਾਜਪਾ ਦੇ ਸੰਗਰੂਰ ਦਫ਼ਤਰ ਵਿਖੇ ਹੋਈ। ਜਿਸ ਦੀ ਅਗਵਾਈ ਸੁਬੇ ਦੇ ਜਰਨਲ ਸਕੱਤਰ ਜੀਵਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਵਲੋਂ ਕੀਤੀ ਗਈ। ਮੀਟਿੰਗ ਵਿੱਚ 16 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਭਾਜਪਾ ਪ੍ਰਦੇਸ਼ ਕਾਰਜਕਾਰਨੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਦੱਸਿਆ ਕਿ ਇਸ ਸੂਬਾਈ ਕਰਜਾਕਰਨੀ ਨੂੰ ਲੈ ਕੇ ਭਾਜਪਾ ਵਰਕਰਾ ਦੇ ਵਿੱਚ ਬਹੁਤ ਉਤਸ਼ਾਹ ਹੈ ਅਤੇ ਸੰਗਰੂਰ ਜ਼ਿਲ੍ਹੇ ਲਈ ਇਸ ਕਾਰਜਕਾਰਨੀ ਦੀ ਮੇਜਬਾਨੀ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪਾਰਟੀ ਦਾ ਵੱਧ ਰਿਹਾ ਗਰਾਫ ਇਸ ਚੀਜ ਦਾ ਪ੍ਰਤੱਖ ਪ੍ਰਮਾਣ ਹੈ। ਜਿੰਦਲ ਨੇ ਕਿਹਾ ਕਿ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਨੂੰ ਪੂਰੀ ਤਰਾਂ ਸਫ਼ਲ ਬਣਾਉਣ ਲਈ ਮੀਟਿੰਗ ਦੌਰਾਨ ਜ਼ਿਲ੍ਹਾਂ ਸੰਗਰੂਰ ਦੇ ਵਰਕਰਾਂ ਨੂੰ ਵੱਖ-ਵੱਖ ਜਿਮੇਵਾਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੱਸਿਆ ਇਸ ਕਾਰਜਕਾਰਨੀ ਮੀਟਿੰਗ ’ਚ ਭਾਜਪਾ ਦੇ ਰਾਸ਼ਟਰੀ ਸੰਗਠਨ ਮੰਤਰੀ ਬੀ. ਐੱਲ਼ ਸੰਤੋਸ਼, ਸੂਬਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆਂ, ਸਹਿ ਪ੍ਰਭਾਰੀ ਬਰਿੰਦਰ ਸੱਚਦੇਵਾ, ਸਹਿ ਪ੍ਰਭਾਰੀ ਅਲਕਾ ਗੁਜਰ, ਸੁਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਤਰੁਨ ਚੁੱਘ , ਰਾਜ ਸਭਾ ਮੈਂਬਰ ਰਾਘਵ ਚੱਢਾ , ਰਾਜ ਸਭਾ ਮੈਂਬਰ ਰਜਿੰਦਰ ਗੁਪਤਾ, ਸੰਦੀਪ ਪਾਠਕ, ਵਿਕਰਮ ਸਾਹਨੀ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ, ਮਨੋਰਜਨ ਕਾਲੀਆ, ਮਨਪ੍ਰੀਤ ਬਾਦਲ, ਸੂਬਾ ਮਹਾ ਮੰਤਰੀ ਰਜਨੀਸ਼ ਧਿਮਾਨ, ਅਨੀਲ ਸਰੀਨ ਅਤੇ ਰਜੇਸ਼ ਬਾਘਾ ਸਮੇਂਤ ਸਮੁੱਚੀ ਭਾਜਪਾ ਲੀਡੀਰਸ਼ੀਪ ਸੰਗਰੂਰ ਵਿਖੇ ਪਹੁੰਚ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾਰਪ ਕੈਮੀਕਲਜ਼ ਫੈਕਟਰੀ ਦੇ ਪ੍ਰਬੰਧਕਾਂ ਨੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਨੂੰ ਨਕਾਰਿਆ ਅਗਲੀ ਖ਼ਬਰ ਮੀਂਹ ਕਾਰਨ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਵਾਢੀ ’ਚ ਆਈ ਖੜੋਤ
Ad Position 24