13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿੱਦਿਅਕ ਟੂਰ ਲਗਾਇਆ

ਧੂਰੀ, 12 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਇੱਕ ਵਿਦਿਆਕ ਅਤੇ ਧਾਰਮਿਕ ਟੂਰ ਲਗਾਇਆ।

Ad Position 21
No active advertisement
ਅਜੀਤ ਡੈਸਕ 13-10-2026
ਧੂਰੀ, 12 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਇੱਕ ਵਿਦਿਆਕ ਅਤੇ ਧਾਰਮਿਕ ਟੂਰ ਲਗਾਇਆ। ਜਿਸ ਵਿੱਚ ਵਿਦਿਆਰਥੀਆਂ ਨੇ ਮਨੁੱਖਤਾ ਦੀ ਸੇਵਾ ਲਈ ਪ੍ਰਸਿੱਧ ਸੰਸਥਾ ਪਿੰਗਲਵਾੜਾ ਬਰਾਂਚ, ਸੰਗਰੂਰ ਦੀ ਯਾਤਰਾ ਕੀਤੀ, ਜਿੱਥੇ ਵਿਦਿਆਰਥੀਆਂ ਨੇ ਸੰਸਥਾ ਵਲੋਂ ਮਾਨਸਿਕ ਰੋਗੀਆਂ ਦੀ ਕੀਤੀ ਜਾਂਦੀ ਸੇਵਾ ਸੰਭਾਲ ਅਤੇ ਮਾਨਸਿਕ ਰੋਗੀਆਂ ਨਾਲ ਗੱਲਬਾਤ ਇੱਕ ਭਾਵ ਭਿੰਨੀ ਸਾਂਝ ਬਣਾਈ। ਉਪਰੰਤ ਵਿਦਿਆਰਥੀਆਂ ਨੇ ਗੁਰੂ ਸਾਗਰ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਤ ਅਤਰ ਸਿੰਘ ਦੁਆਰਾ ਮਾਲਵੇ ਖੇਤਰ ਵਿੱਚ ਸਿੱਖ ਧਰਮ ਦੇ ਪ੍ਰਚਾਰ ਤੇ ਸਿੱਖਿਆ ਦੇ ਲਈ ਕੀਤੇ ਉੱਦਮਾਂ ਅਤੇ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਸਮੇਂ ਇਤਿਹਾਸ ਵਿਭਾਗ ਦੇ ਮੁਖੀ ਡਾਂ ਗੁਰਮੀਤ ਕੌਰ, ਪ੍ਰੋ. ਮਨਪ੍ਰੀਤ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਵਿਧਾਇਕਾ ਭਰਾਜ ਵਲੋਂ ਸੰਗਰੂਰ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੀ ਰਹ...
Ad Position 24