ਕੇ.ਸੀ.ਟੀ. ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਕਰਵਾਈ
ਚੀਮਾ ਮੰਡੀ, 12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ. ਸੀ.
ਚੀਮਾ ਮੰਡੀ, 12 ਅਕਤੂਬਰ (ਗੁਰਜੀਤ ਸਿੰਘ ਚਹਿਲ)-ਨਾਮਵਰ ਵਿੱਦਿਅਕ ਸੰਸਥਾ ਕੇ.ਸੀ.ਟੀ. ਕਾਲਜ ਆਫ ਇੰਜੀਨੀਅਰਿੰਗ ਅਤੇ ਤਕਨਾਲੋਜੀ ਫਤਿਹਗੜ੍ਹ ਗੰਢੂਆਂ ਵਿਖੇ ‘ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ’ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਕਾਲਜ ‘ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ‘ਚ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ-ਸੰਗੀਤ, ਭੰਗੜੇ, ਗਿੱਧੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਕਾਲਜ ਚੇਅਰਮੈਨ ਮੌਂਟੀ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰੈਸ਼ਰ ਪਾਰਟੀ ਨਵੇਂ ਵਿਦਿਆਰਥੀਆਂ ਦੇ ਜੀਵਨ ਦਾ ਇੱਕ ਯਾਦਗਾਰੀ ਪਲ ਹੁੰਦੀ ਹੈ। ਇਸ ਮੌਕੇ ਕਾਲਜ ਸਕੱਤਰ ਰਾਮ ਗੋਪਾਲ ਗਰਗ, ਕਾਲਜ ਪ੍ਰਧਾਨ ਜਸਵੰਤ ਸਿੰਘ ਵੜੈਚ, ਕਾਲਜ ਸਰਪ੍ਰਸਤ ਕਾਮਰੇਡ ਸਤਵੰਤ ਸਿੰਘ ਖੰਡੇਬਾਦ, ਕਾਲਜ ਪ੍ਰਿੰਸੀਪਲ ਸ੍ਰੀ ਮਨੋਜ ਗੋਇਲ, ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।