13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਟੈਗੋਰ ਵਿਦਿਆਲਿਆ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਲੌਂਗੋਵਾਲ, 12 ਅਕਤੂਬਰ (ਵਿਨੋਦ ਸ਼ਰਮਾ) - ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਕਾਂਸੀ ਦੇ ਤਗਮੇ ਜਿੱਤੇ ਹਨ। ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪ੍ਰਿੰਸ ਇੰਸਾ ਨੇ ਅੰਡਰ 11 ਮੁੰਡਿਆਂ ਦੀ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਹੈ ਜਿੱਥੇ ਉਸਦੀ ਚੋਣ ਜ਼ਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ ਉੱਥੇ ਪ੍ਰਿੰਸ ਨੇ ਰਿਲੇਅ ਰੇਸ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਹੈ।

Ad Position 21
No active advertisement
ਅਜੀਤ ਡੈਸਕ 13-10-2026
ਲੌਂਗੋਵਾਲ, 12 ਅਕਤੂਬਰ (ਵਿਨੋਦ ਸ਼ਰਮਾ) - ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਕਾਂਸੀ ਦੇ ਤਗਮੇ ਜਿੱਤੇ ਹਨ। ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪ੍ਰਿੰਸ ਇੰਸਾ ਨੇ ਅੰਡਰ 11 ਮੁੰਡਿਆਂ ਦੀ 100 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਹੈ ਜਿੱਥੇ ਉਸਦੀ ਚੋਣ ਜ਼ਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ ਉੱਥੇ ਪ੍ਰਿੰਸ ਨੇ ਰਿਲੇਅ ਰੇਸ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸੇ ਤਰ੍ਹਾਂ ਕਹਿਨੂਰ ਕੌਰ ਨੇ ਕੁੜੀਆਂ ਦੇ ਗੋਲਾ ਸੁੱਟਣ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਅਤੇ ਪ੍ਰਭਨੂਰ ਕੌਰ ਨੇ ਗੋਲਾ ਸੁੱਟਣ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਸਹਿਜਨੂਰ ਕੌਰ ਨੇ 400 ਮੀਟਰ ਰਿਲੇਅ ਰੇਸ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਕੂਲ ਦੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਖੇਡ ਅਧਿਆਪਕਾਂ ਗੁਰਪ੍ਰੀਤ ਸਿੰਘ, ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਦੀ ਮਿਹਨਤ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਉੱਘੇ ਕਮੈਂਟੇਟਰ ਪ੍ਰੀਤ ਸ਼ੇਰੋਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮਾ ਕਲੱਬ ਅਮਰਗੜ੍ਹ ਵਲੋਂ 129ਵੀਂ ਸ੍ਰੀ ਰਾਮ ਲੀਲ੍ਹਾ ਦਾ ਸ਼ੁਭ ਆਰੰਭ ਅਗਲੀ ਖ਼ਬਰ ਕੇ.ਸੀ.ਟੀ. ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਫਰੈਸ਼ਰ ਪਾਰਟੀ ਕਰਵਾਈ
Ad Position 24