ਪਰਵਿੰਦਰ ਝੋਟਾ ਦੀ ਹੱਤਿਆ ਨੇ ਅਮਨ-ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ- ਜੱਸੀ ਮਨਵੀ
ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕਰਕੇ ਨਸ਼ਿਆਂ ਨੂੰ ਖਤਮ ਕਰਨ ਦੇ ਵੱਡੇ ਦਮਜਗੇ ਮਾਰੇ ਜਾ ਰਹੇ ਹਨ। ਪਰ ਇਸ ਦੇ ਉਲਟ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਕਤਲ ਹੋ ਰਹੇ ਹਨ।
ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕਰਕੇ ਨਸ਼ਿਆਂ ਨੂੰ ਖਤਮ ਕਰਨ ਦੇ ਵੱਡੇ ਦਮਜਗੇ ਮਾਰੇ ਜਾ ਰਹੇ ਹਨ। ਪਰ ਇਸ ਦੇ ਉਲਟ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਕਤਲ ਹੋ ਰਹੇ ਹਨ। ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਰਗੜ੍ਹ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਵਲੋ ਦੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪਰਵਿੰਦਰ ਝੋਟਾ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਵਿਅਕਤੀ ਸੀ। ਉਸਦੇ ਹੀ ਕਤਲ ਹੋਣ ਦੀ ਘਟਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਜੱਸੀ ਮਨਵੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿੱਚ ਫੇਲ੍ਹ ਸਾਬਤ ਹੋ ਚੁੱਕੀ ਹੈ।