ਗੁਰਤੇਜ ਸਿੰਘ ਝਨੇੜੀ ਮੁੜ ਬਣੇ ਭਾਜਪਾ ਪੰਜਾਬ ਦੇ ਟਰਾਂਸਪੋਰਟ ਸੈੱਲ ਦੇ ਕਨਵੀਨਰ
ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਗੁਰਤੇਜ ਸਿੰਘ ਝਨੇੜੀ ਨੂੰ ਮੁੜ ਟਰਾਂਸਪੋਰਟ ਸੈੱਲ ਪੰਜਾਬ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਜੀਵਨ ਗਰਗ, ਬਿਕਰਮਜੀਤ ਸਿੰਘ ਚੀਮਾ (ਸੈੱਲ ਕਨਵੀਨਰ ਪੰਜਾਬ) ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਮੁੜ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡਾ ਫ਼ਰਜ਼ ਵੀ ਹੈ।
ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਗੁਰਤੇਜ ਸਿੰਘ ਝਨੇੜੀ ਨੂੰ ਮੁੜ ਟਰਾਂਸਪੋਰਟ ਸੈੱਲ ਪੰਜਾਬ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਸ੍ਰੀ ਨਿਵਾਸਲੂ, ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਜੀਵਨ ਗਰਗ, ਬਿਕਰਮਜੀਤ ਸਿੰਘ ਚੀਮਾ (ਸੈੱਲ ਕਨਵੀਨਰ ਪੰਜਾਬ) ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਮੁੜ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡਾ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਟਰਾਂਸਪੋਰਟ ਖੇਤਰ ਨਾਲ ਜੁੜੇ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਉਚਿਤ ਮੰਚ ’ਤੇ ਉਠਾਉਣ ਦੀ ਅਹਿਮ ਜ਼ਿੰਮੇਵਾਰੀ ਹੈ।