13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਮਾਲੇਰਕੋਟਲਾ, 13 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਤੇ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.

Ad Position 21
No active advertisement
ਅਜੀਤ ਡੈਸਕ 14-10-2026
ਮਾਲੇਰਕੋਟਲਾ, 13 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ, ਨਸ਼ਿਆਂ ਦੀ ਸਪਲਾਈ ਚੇਨ ਤੋੜਨ ਤੇ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਨਸ਼ਾ ਪ੍ਰਭਾਵਿਤ ਖੇਤਰਾਂ ’ਚ ਨਿਗਰਾਨੀ ਵਧਾਉਣ ਅਤੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ । ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ’ਚ 7 ਹਾਟਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਦੀ ਨਿਗਰਾਨੀ ਲਈ ਸਬੰਧਤ ਐਸ.ਡੀ.ਐਮਜ਼ ਨੂੰ ਸਮੁੱਚੇ ਇੰਚਾਰਜ ਅਤੇ 7 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਅਧਿਕਾਰੀਆਂ ਨੂੰ ਕਾਰਜ ਯੋਜਨਾ ਦੀ ਨਿਯਮਤ ਸਮੀਖਿਆ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਨਸ਼ਿਆਂ ਲਈ ਵਰਤੇ ਜਾਣ ਵਾਲੇ ਸੁੰਨਸਾਨ ਸਥਾਨਾਂ, ਖਾਲੀ ਇਮਾਰਤਾਂ, ਨਹਿਰਾਂ ਅਤੇ ਰਜਵਾਹਿਆਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਪ੍ਰਬੰਧ ਕੀਤੇ ਜਾਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਦੇ 30 ਬਿਸਤਰਿਆਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇਗੀ । ਮਰੀਜ਼ਾਂ ਦੇ ਦਾਖ਼ਲੇ ਵਧਾਉਣ ਅਤੇ ਮਨੋਰੋਗ ਮਾਹਿਰ ਦੀ ਗੈਰਹਾਜ਼ਰੀ ਦੌਰਾਨ ਬਦਲਵੇਂ ਪ੍ਰਬੰਧ ਕਰਨ ਦੀ ਤਜਵੀਜ਼ ’ਤੇ ਵੀ ਵਿਚਾਰ ਕੀਤਾ ਗਿਆ । ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮਾਂ ਤੇਜ਼ ਕੀਤੀਆਂ ਜਾਣਗੀਆਂ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਤੇ ਰਿੰਪੀ ਗਰਗ, ਐਸ.ਡੀ.ਐਮ. ਕਨੂ ਗਰਗ, ਐਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐਸ.ਪੀਜ਼ ਮਾਨਵਜੀਤ ਸਿੰਘ ਸਿੱਧੂ, ਯਾਦਵਿੰਦਰ ਸਿੰਘ, ਦੀਪਇੰਦਰ ਸਿੰਘ ਜੈਜੀ, ਸੁਮੀਤ ਸੂਦ, ਸੰਜੀਵ ਕਪੂਰ ਅਤੇ ਇੰਦਰਪਾਲ ਚੌਹਾਨ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ ਜੰਗਲ ਰਾਜ ਕਾਰਨ ਲੋਕਾਂ ’ਚ ਡਰ ਦਾ ਮਾਹੌਲ- ਢੀਂਡਸਾ ਅਗਲੀ ਖ਼ਬਰ ਨਸ਼ਾ ਤਸਕਰਾਂ ਵਲੋਂ ਕੀਤੇ ਜਾ ਰਹੇ ਕਤਲ ਜੰਗਲ ਰਾਜ ਦੀ ਨਿਸ਼ਾਨੀ-ਜਥੇਦਾਰ ਹਮੀਦੀ
Ad Position 24