13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਮਰਗੜ੍ਹ ਬੱਸ ਸਟੈਂਡ ਅੱਗੇ ਬੱਸ ਤੇ ਸਕੂਟਰੀ ਦੀ ਟੱਕਰ, ਸਕੂਟਰੀ ਚਾਲਕ ਜ਼ਖ਼ਮੀ

ਅਮਰਗੜ੍ਹ, 13 ਅਕਤੂਬਰ (ਜਤਿੰਦਰ ਮੰਨਵੀ)-ਮਲੇਰਕੋਟਲਾ-ਪਟਿਆਲਾ ਮੁੱਖ ਸੜਕ ’ਤੇ ਅਮਰਗੜ੍ਹ ਦੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਬੱਸ ਅਤੇ ਸਕੂਟਰੀ ਦੀ ਅਚਾਨਕ ਟੱਕਰ ਹੋਣ ਨਾਲ ਸੜਕੀ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਸਕੂਟਰੀ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਮਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-10-2026
ਅਮਰਗੜ੍ਹ, 13 ਅਕਤੂਬਰ (ਜਤਿੰਦਰ ਮੰਨਵੀ)-ਮਲੇਰਕੋਟਲਾ-ਪਟਿਆਲਾ ਮੁੱਖ ਸੜਕ ’ਤੇ ਅਮਰਗੜ੍ਹ ਦੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਬੱਸ ਅਤੇ ਸਕੂਟਰੀ ਦੀ ਅਚਾਨਕ ਟੱਕਰ ਹੋਣ ਨਾਲ ਸੜਕੀ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਸਕੂਟਰੀ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅਮਰਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ। ਬੱਸ ਦੇ ਕੰਡਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਟਿਆਲਾ ਤੋਂ ਮਲੇਰਕੋਟਲਾ ਵੱਲ ਜਾ ਰਹੇ ਸਨ ਕਿ ਰਸਤੇ ਵਿਚ ਅਚਾਨਕ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਜ਼ਖ਼ਮੀ ਹੋਏ ਸਕੂਟਰੀ ਚਾਲਕ ਦੀ ਪਛਾਣ ਪ੍ਰੇਮ ਸਿੰਘ ਪੁੱਤਰ ਤਾਰਾ ਸਿੰਘ ਵਜੋਂ ਹੋਈ ਹੈ। ਅਮਰਗੜ੍ਹ ਹਸਪਤਾਲ ‘ਚ ਡਾ. ਸਨੀ ਨੇ ਦੱਸਿਆ ਕਿ ਜ਼ਖ਼ਮੀ ਨੂੰ ਮੁਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਅਗਲੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਸੜਕ ’ਤੇ ਖੜ੍ਹੀ ਬੱਸ ਨੂੰ ਇੱਕ ਪਾਸੇ ਕਰਵਾ ਕੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ। ਪੁਲਿਸ ਵਲੋਂ ਹਾਦਸੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਦੀਹਰੀ ਦੀ ਜ਼ਮੀਨ ਦਾ ਮਸਲਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਬੇਸਿੱ... ਅਗਲੀ ਖ਼ਬਰ ਮਲੇਰਕੋਟਲਾ ’ਚ ਆਰ.ਟੀ.ਓ. ਦੀ ਸਖ਼ਤੀ: ਦੋ ਜੁਗਾੜੂ ਰੇਹੜੀਆਂ ਜ਼ਬਤ, ਓਵਰਲੋਡਿੰਗ ਕਰਨ ਵਾਲਿਆਂ ਦੇ ਚਲਾਨ
Ad Position 24