14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜਹਾਂਗੀਰ ਫੈਕਟਰੀ ’ਚ ਹਾਈਕੋਰਟ ਦੇ ਵਾਰੰਟ ਅਫ਼ਸਰ ਦਾ ਛਾਪਾ

ਧੂਰੀ, 14 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸਥਾਨਕ ਸ਼ੇਰਪੁਰ ਰੋਡ ‘ਤੇ ਸਥਿਤ ਜਹਾਂਗੀਰ ਈਥਾਨੌਲ ਫੈਕਟਰੀ ਦੇ ਅੰਦਰ ਉਸ ਸਮੇਂ ਹਲਚਲ ਮਚ ਗਈ, ਜਦੋਂ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਾਮਜ਼ਦ ਕੀਤੇ ਗਏ ਵਾਰੰਟ ਅਫ਼ਸਰ ਵਲੋਂ ਅਚਨਚੇਤ ਛਾਪਾ ਮਾਰਿਆ ਗਿਆ। ਇਸ ਕਾਰਵਾਈ ਦੌਰਾਨ ਮੌਕੇ ‘ਤੇ ਭਾਰੀ ਪੁਲਿਸ ਫ਼ੋਰਸ ਵੀ ਤਾਇਨਾਤ ਰਹੀ, ਜਿਸ ਦੀ ਹਾਜ਼ਰੀ ’ਚ ਫੈਕਟਰੀ ਦੇ ਅੰਦਰੂਨੀ ਹਿੱਸਿਆਂ ਦੀ ਜਾਂਚ ਕੀਤੀ ਗਈ।

Ad Position 21
No active advertisement
ਜਹਾਂਗੀਰ ਈਥਾਨੌਲ ਫੈਕਟਰੀ ਅੰਦਰੋਂ ਬਾਹਰ ਕਢਵਾਏ ਗਏ ਮੁਲਾਜ਼ਮ ਅਤੇ ਮਜ਼ਦੂਰ। ਤਸਵੀਰ-ਲਖਵੀਰ ਸਿੰਘ ਧਾਂਦਰਾ 15-10-2026
ਧੂਰੀ, 14 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਸਥਾਨਕ ਸ਼ੇਰਪੁਰ ਰੋਡ ‘ਤੇ ਸਥਿਤ ਜਹਾਂਗੀਰ ਈਥਾਨੌਲ ਫੈਕਟਰੀ ਦੇ ਅੰਦਰ ਉਸ ਸਮੇਂ ਹਲਚਲ ਮਚ ਗਈ, ਜਦੋਂ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਾਮਜ਼ਦ ਕੀਤੇ ਗਏ ਵਾਰੰਟ ਅਫ਼ਸਰ ਵਲੋਂ ਅਚਨਚੇਤ ਛਾਪਾ ਮਾਰਿਆ ਗਿਆ। ਇਸ ਕਾਰਵਾਈ ਦੌਰਾਨ ਮੌਕੇ ‘ਤੇ ਭਾਰੀ ਪੁਲਿਸ ਫ਼ੋਰਸ ਵੀ ਤਾਇਨਾਤ ਰਹੀ, ਜਿਸ ਦੀ ਹਾਜ਼ਰੀ ’ਚ ਫੈਕਟਰੀ ਦੇ ਅੰਦਰੂਨੀ ਹਿੱਸਿਆਂ ਦੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਾਈਕੋਰਟ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਾਰੰਟ ਅਫ਼ਸਰ ਨੇ ਫੈਕਟਰੀ ਦੇ ਅੰਦਰ ਮੌਜੂਦ ਸਾਰੇ 46 ਮੁਲਾਜ਼ਮਾਂ ਨੂੰ ਸੁਰੱਖਿਅਤ ਬਾਹਰ ਕਢਵਾ ਲਿਆ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਕਾਰਵਾਈ ਤਹਿਤ ਫੈਕਟਰੀ ਦੇ ਅੰਦਰ ਖੜ੍ਹੇ ਟਰੈਕਟਰ-ਟਰਾਲੀਆਂ ਅਤੇ ਹੋਰ ਅਹਿਮ ਸੰਦ ਵੀ ਬਾਹਰ ਕਰਵਾਏ ਗਏ ਤਾਂ ਜੋ ਮੌਕੇ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਸਪੱਸ਼ਟ ਕੀਤਾ ਜਾ ਸਕੇ। ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਹਾਲਾਂਕਿ ਮੁਲਾਜ਼ਮਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ, ਪਰ ਅੰਦਰ ਕਿਸੇ ਵੀ ਮੁਲਾਜ਼ਮ ਨੂੰ ਜ਼ਬਰਦਸਤੀ ਬੰਦੀ ਬਣਾ ਕੇ ਰੱਖਣ ਜਾਂ ਗ਼ੈਰ-ਕਾਨੂੰਨੀ ਤਰੀਕੇ ਨਾਲ ਕੈਦ ਰੱਖਣ ਵਰਗੀ ਕੋਈ ਵੀ ਗੱਲ ਸਾਬਤ ਨਹੀਂ ਹੋਈ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਅਗਲੇਰੀ ਕਾਰਵਾਈ ਜਾਰੀ ਹੈ। ਦੱਸਣਯੋਗ ਹੈ ਕਿ ਪਿੰਡ ਵਾਸੀਆਂ ਵੱਲੋਂ ਮੋਰਚਾਬੰਦੀ ਕਰਦਿਆਂ ਫੈਕਟਰੀ ਪ੍ਰਬੰਧਕਾਂ ‘ਤੇ ਹਵਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ਲਗਾਉਂਦਿਆਂ ਫੈਕਟਰੀ ਨੂੰ ਬੰਦ ਕਰਨ ਲਈ ਪੱਕਾ ਮੋਰਚਾ ਗੱਡਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਅਤੇ ਚੰਨੀ ਨਾਲ ਸਮਿਤ ਸਿੰਘ ਮਾਨ ਨੇ ਪਰਮਿੰਦਰ ਸਿੰਘ ਝੋਟੇ ਦੇ ਪਿਤਾ ਨਾਲ ਅਫ਼ਸੋਸ ਪ੍ਰਗਟਾਇਆ ਅਗਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਦਹਿਲੀਜ਼ ਕਲਾਂ ’ਚ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀ ਇਕਾਈ ਦਾ ਪਰਦਾਫਾਸ਼
Ad Position 24