‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰੋਪਰਟੀ ਕਾਰਡ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। ਤਸਵ-ਧੀਰਜ ਪਸ਼ੌਰੀਆ
ਸੰਗਰੂਰ, 14 ਅਕਤੂਬਰ:(ਧੀਰਜ ਪਸ਼ੌਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਭਰਾਜ ਨੇ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ।
ਸੰਗਰੂਰ, 14 ਅਕਤੂਬਰ:(ਧੀਰਜ ਪਸ਼ੌਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਭਰਾਜ ਨੇ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ।ਉਨ੍ਹਾਂ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖਣ ਅਤੇ ਦਰਜ ਵੇਰਵਿਆਂ ਨੂੰ ਧਿਆਨ ਨਾਲ ਪੜ੍ਹਨ। ਕਿਸੇ ਵੀ ਵੇਰਵੇ ਸਬੰਧੀ ਸਪੱਸ਼ਟੀਕਰਨ ਜਾਂ ਸੋਧ ਦੀ ਲੋੜ ਹੋਣ ’ਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।