15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਕਲਾ ਦੇ ਰੰਗ ਬਿਖਰੇ ਅਰਵਿੰਦ ਖੰਨਾ ਨੇ ਕੀਤਾ ਖੇਤਰੀ ਯੁਵਕ ਮੇਲੇ ਦੇ ਤੀਸਰੇ ਦਿਨ ਦਾ ਉਦਘਾਟਨ ਪੰਜਾਬ ਬੰਦ ਦੇ ਮੱਦੇਨਜ਼ਰ ਆਖ਼ਰੀ ਦਿਨ ਦੇ ਮੁਕਾਬਲੇ ਹੁਣ 15 ਦੀ ਬਜਾਏ 16 ਨੂੰ ਹੋਣਗੇ-ਖਹਿਰਾ

ਮਸਤੂਆਣਾ ਸਾਹਿਬ, 14 ਅਕਤੂਬਰ (ਦਮਦਮੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਤੀਸਰੇ ਦਿਨ ਵੱਖ-ਵੱਖ ਮੁਕਾਬਲਿਆਂ ਦੌਰਾਨ ਵੱਖ-ਵੱਖ ਸਟੇਜਾਂ ’ਤੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦੇ ਰੰਗ ਬਿਖੇਰੇ । ਮੇਲੇ ਦੇ ਤੀਸਰੇ ਦਿਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਮੁੱਖ ਮਹਿਮਾਨ ਵਜੋਂ ਕੀਤਾ।

Ad Position 21
No active advertisement
ਖੇਤਰੀ ਯੁਵਕ ਮੇਲੇ ਦੌਰਾਨ ਫੌਕ ਆਰਕੈਸਟਰਾ ਦੀ ਟੀਮ ਪ੍ਰਬੰਧਕਾਂ ਨਾਲ। 15-10-2026
ਮਸਤੂਆਣਾ ਸਾਹਿਬ, 14 ਅਕਤੂਬਰ (ਦਮਦਮੀ)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਖੇਤਰੀ ਯੁਵਕ ਅਤੇ ਲੋਕ ਮੇਲੇ ’ਚ ਤੀਸਰੇ ਦਿਨ ਵੱਖ-ਵੱਖ ਮੁਕਾਬਲਿਆਂ ਦੌਰਾਨ ਵੱਖ-ਵੱਖ ਸਟੇਜਾਂ ’ਤੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦੇ ਰੰਗ ਬਿਖੇਰੇ । ਮੇਲੇ ਦੇ ਤੀਸਰੇ ਦਿਨ ਦਾ ਰਸਮੀ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਮੁੱਖ ਮਹਿਮਾਨ ਵਜੋਂ ਕੀਤਾ। ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਸੀਨੀਅਰ ਕੌਂਸਲ ਮੈਂਬਰ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ ਅਤੇ ਧਰਮਿੰਦਰ ਸਿੰਘ ਦੁੱਲਟ ਸ਼ਾਮਿਲ ਹੋਏ। ਇਸ ਖੇਤਰੀ ਯੁਵਕ ਮੇਲੇ ਦੇ ਕਨਵੀਨਰ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਅੱਜ ਤੀਸਰੇ ਦਿਨ ਕਰਵਾਏ ਗਏ ਮੁਕਾਬਲਿਆਂ ’ਚ ਇਕਾਂਗੀ ਨਾਟਕਾਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਵਿਦਿਆਰਥੀਆਂ ਨੇ ਆਪਣੀ ਅਦਾਕਾਰੀ ਰਾਹੀਂ ਜਿੱਥੇ ਦਰਸ਼ਕਾਂ ਦਾ ਮਨੋਰੰਜਨ ਕੀਤਾ, ਉੱਥੇ ਹੀ ਸਮਾਜਿਕ ਬੁਰਾਈਆਂ ’ਤੇ ਤਿੱਖਾ ਵਿਅੰਗ ਕੱਸਿਆ। ਇਸ ਤੋਂ ਇਲਾਵਾ ਮਿਮਿਕਰੀ, ਲੋਕ ਗੀਤ, ਲੋਕ ਸਾਜ਼, ਫੋਕ ਆਰਕੈਸਟਰਾ, ਵਾਦ-ਵਿਵਾਦ, ਭਾਸ਼ਣ ਕਲਾ ਅਤੇ ਕਾਵਿ ਉਚਾਰਨ ਦੇ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਦੌਰਾਨ ਪ੍ਰਸਿੱਧ ਸੰਗੀਤਕਾਰ ਹਰਜੀਤ ਗੁੱਡੂ ਅਤੇ ਗਾਇਕ ਦਲਵਿੰਦਰ ਦਿਆਲਪੁਰੀ, ਉਜਾਗਰ ਅੰਟਾਲ ਤੇ ਨਛੱਤਰ ਸਿੰਘ ਭੈਣੀ ਨੇ ਆਪਣੇ ਗੀਤਾਂ ਦੇ ਬੋਲ ਸਾਂਝੇ ਕਰਦਿਆਂ ਮੇਲੇ ਦੀਆਂ ਸੰਗੀਤਕ ਰੌਣਕਾਂ ਵਿੱਚ ਵਾਧਾ ਕੀਤਾ। ਇਸ ਮੌਕੇ ਮੁੱਖ ਮਹਿਮਾਨ ਅਰਵਿੰਦ ਖੰਨਾ ਨੇ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਅਕਾਲ ਕਾਲਜ ਕੌਂਸਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੌਂਸਲ ਵਲੋਂ ਸੰਤ ਬਾਬਾ ਅਤਰ ਸਿੰਘ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਜੀਵਤ ਰੱਖਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਐਲਾਨ ਕੀਤਾ ਕਿ 15 ਅਕਤੂਬਰ ਨੂੰ ਪੰਜਾਬ ਬੰਦ ਦੇ ਮੱਦੇਨਜ਼ਰ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਚੌਥੇ ਅਤੇ ਆਖ਼ਰੀ ਦਿਨ ਦੇ ਮੁਕਾਬਲੇ ਹੁਣ 16 ਅਕਤੂਬਰ ਨੂੰ ਕਰਵਾਏ ਜਾਣਗੇ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸਤਨਾਮ ਸਿੰਘ ਪੰਜਾਬੀ ਵਲੋਂ ਕਰਨ ਉਪਰੰਤ ਆਏ ਮਹਿਮਾਨਾਂ ਨੂੰ ਲੋਈਆਂ ਅਤੇ ਯਾਦਗਾਰ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਕਰਨ ਮੌਕੇ ਸੀਨੀਅਰ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਂਬੱਦੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਹਰਿੰਦਰਵੀਰ ਸਿੰਘ ਕਾਕਾ, ਸਿਆਸਤ ਸਿੰਘ ਦੁੱਗਾਂ, ਯੂਥ ਕੋਆਰਡੀਨੇਟਰ ਡਾ. ਹਰਜਿੰਦਰ ਸਿੰਘ, ਡਾ. ਮੇਜਰ ਸਿੰਘ ਚੱਠਾ, ਡਾ. ਗੁਰਵੀਰ ਸਿੰਘ ਸੋਹੀ, ਡਾ. ਜਤਿੰਦਰ ਦੇਵ, ਡਾ. ਨਿਰਪਜੀਤ ਸਿੰਘ, ਪ੍ਰਿੰਸੀਪਲ ਡਾ. ਗੀਤਾ ਠਾਕੁਰ, ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਸ੍ਰੀਮਤੀ ਪਵਨਪ੍ਰੀਤ ਕੌਰ ਭਵਾਨੀਗੜ੍ਹ, ਪ੍ਰਿੰਸੀਪਲ ਡਾ. ਵਿਜੇ ਪਲਾਹਾ, ਡਾ ਰਜਿੰਦਰ ਸਿੰਘ ਬਾਜਵਾ ਅਤੇ ਡਾ. ਕੇਵਲ ਸਿੰਘ ਸ਼ੇਰੋਂ ਸਮੇਤ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡ ਤੋੜ ਰੈਲੀ ਨੇ ਰਿਕਾਰਡ ਤੋੜਿਆ- ਧਲੇਰ, ਬਬਲੂ, ਰੋਹੀੜਾ, ਚਾਪੜਾ,... ਅਗਲੀ ਖ਼ਬਰ ਸਰਕਾਰੀ ਹਸਪਤਾਲ ਅਹਿਮਦਗੜ੍ਹ ਦੀ ਪਾਰਕਿੰਗ ’ਚ ਦਿਨ-ਰਾਤ ਖੜ੍ਹੀਆਂ ਰਹਿੰਦੀਆਂ ਨਿੱਜੀ ਗੱਡੀਆਂ ਤੋਂ ਡਾਕਟਰ ਅਤੇ ਮਰੀਜ਼ ਪ੍ਰੇ...
Ad Position 24