ਹਲਕਾ ਅਮਰਗੜ੍ਹ ਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰਿਕਾਰਡ ਤੋੜ ਰੈਲੀ ਨੇ ਰਿਕਾਰਡ ਤੋੜਿਆ- ਧਲੇਰ, ਬਬਲੂ, ਰੋਹੀੜਾ, ਚਾਪੜਾ, ਕੁਰੜ
ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਜਿਮਨਾਸਟਿਕਸ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵ
ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਜਿਮਨਾਸਟਿਕਸ ਖੇਡਾਂ ਦੌਰਾਨ ਖਿਡਾਰੀਆਂ ਦੀ ਹੌਸਲਾਅਫਜ਼ਾਈ ਕਰਦੇ ਹੋਏ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ। ਤਸਵੀਰ-ਮੁਕੇਸ਼ ਕੁਮਾਰ
15-10-2026
ਸੰਗਰੂਰ, 14 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਜਿਮਨਾਸਟਿਕਸ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾਅਫਜ਼ਾਈ ਕੀਤੀ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਸੈਂਟਰਾਂ ਦੇ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਨ੍ਹਾਂ ਰਾਹੀਂ ਜਿੱਥੇ ਅਨੁਸ਼ਾਸਨ, ਮਿਹਨਤ ਅਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੀ ਵਧੀਆ ਮੰਚ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜਿਮਨਾਸਟਿਕਸ ਅਜਿਹੀ ਖੇਡ ਹੈ, ਜਿਸ ਲਈ ਸਖ਼ਤ ਮਿਹਨਤ, ਇਕਾਗਰਤਾ, ਸੰਤੁਲਨ ਅਤੇ ਲਗਾਤਾਰ ਅਭਿਆਸ ਦੀ ਲੋੜ ਹੁੰਦੀ ਹੈ। ਇਸ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਉੱਚੀਆਂ ਪ੍ਰਾਪਤੀਆਂ ਹਾਸਲ ਕਰ ਸਕਦੇ ਹਨ। ਡਾ. ਮਿੰਕੂ ਜਵੰਧਾ ਨੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਮੁਕਾਬਲਿਆਂ ਵਿੱਚ ਭਾਗ ਲੈਣਾ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨਾ ਸਭ ਤੋਂ ਮਹੱਤ ਵਪੂਰਨ ਹੈ। ਮੱਖਣ ਸਿੰਘ ਸੰਧੂ ਚੇਅਰਮੈਨ ਪੰਜਾਬ ਕਾਨਵੈਂਟ ਸਕੂਲ, ਹਰਪ੍ਰੀਤ ਸਿੰਘ ਹੈਡ ਮਾਸਟਰ ਸਹਸ ਕਿਲ੍ਹਾ ਹਕੀਮਾ, ਪਰਮਜੀਤ ਸਿੰਘ ਸੀਨੀਅਰ ਜਮਨਾਸ ਅਤੇ ਐਸੋਸੀਏਸ਼ਨ ਦੇ ਮੈਂਬਰ ਅਤੇ ਮਾਪੇ ਮੌਜੂਦ ਸਨ।