ਝੋਟੇ ਦੇ ਕਤਲ ਦੇ ਰੋਸ ਵਜੋਂ ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਭਵਾਨੀਗੜ੍ਹ, 14 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸਥਾਨਕ ਬਲਿਆਲ ਕੱਟ ਵਿਖੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।
ਰ
ਰੋਸ ਮਾਰਚ ਕਰਦੇ ਭਾਜਪਾ ਆਗੂ।
ਡੀ.ਸੀ. ਨੂੰ ਮੰਗ ਪੱਤਰ ਸੌਂਪਦੇ ਹੋਏ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਆਗੂ ਅਤੇ ਵਰਕਰ। ਤਸਵੀਰ-ਮੁਹੰਮਦ ਹਨੀਫ਼ ਥਿੰਦ
15-10-2026
ਭਵਾਨੀਗੜ੍ਹ, 14 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸਥਾਨਕ ਬਲਿਆਲ ਕੱਟ ਵਿਖੇ ਮੁੱਖ ਮੰਤਰੀ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਵਧ ਗਏ ਹਨ, ਕਿ ਨਸ਼ਾ ਰੋਕਣ ਵਾਲਿਆਂ ਨੂੰ ਸਰੇਆਮ ਕਤਲ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਭਾਜਪਾ ਆਗੂਆਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਦਿਆਂ ਨਾਅਰੇਬਾਜੀ ਕੀਤੀ। ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਰੋਸ ਮਾਰਚ ਵੀ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗਰਗ, ਸੂਬਾ ਟਰਾਂਸਪੋਰਟ ਸੈੱਲ ਦੇ ਕਨਵੀਨਰ ਗੁਰਤੇਜ ਸਿੰਘ ਝਨੇੜੀ ਅਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ , ਨਵਦੀਪ ਸ਼ਰਮਾਂ ਜ਼ਿਲ੍ਹਾ ਮੀਤ ਪ੍ਰਧਾਨ, ਲਛਮਣ ਸੱਚਦੇਵਾ ਮੰਡਲ ਪ੍ਰਧਾਨ, ਪਰਮਜੀਤ ਸ਼ਰਮਾਂ ਮੰਡਲ ਪ੍ਰਧਾਨ, ਭੁਪਿੰਦਰ ਸਿੰਘ ਮੰਡਲ ਪ੍ਰਧਾਨ ਦਿਹਾਤੀ ਭਵਾਨੀਗੜ੍ਹ, ਇੰਦਰਜੀਤ ਸਿੰਘ ਪ੍ਰਧਾਨ ਯੁਵਾ ਮੋਰਚਾ, ਵੀਰਬੱਲ ਭਵਾਨੀਗੜ੍ਹ, ਰਾਮ ਸਿੰਘ ਮੱਟਰਾਂ, ਕੁਲਵੰਤ ਸਿੰਘ ਕਾਕੜਾ, ਪ੍ਰਸ਼ੋਤਮ ਕਾਂਸਲ , ਕਾਕਾ ਅਕਬਰਪੁਰੀਆ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।