14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਨਾਮ ਉਧਮ ਸਿੰਘ ਵਾਲਾ, 14 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਐਡਵੋਕੇਟ ਹਰਦੀਪ ਸਿੰਘ ਭਰੂਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਸੁਨਾਮ ਉਧਮ ਸਿੰਘ ਵਾਲਾ, 14 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਐਡਵੋਕੇਟ ਹਰਦੀਪ ਸਿੰਘ ਭਰੂਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਐਡਵੋਕੇਟ ਹਰਦੀਪ ਸਿੰਘ ਭਰੂਰ ਨੇ ਬੀਤੀ ਕੱਲ੍ਹ ਮਾਨਸਾ ਵਿਚ ਸੋਸ਼ਲ ਵਰਕਰ ਅਤੇ ਪਿਛਲੇ ਲੰਮੇ ਸਮੇ ਤੋਂ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਨਸ਼ਾ ਐਕਟੀਵਿਸਟ ਪਰਮਿੰਦਰ ਸਿੰਘ ਝੋਟਾ ਦੀ ਗੋਲ਼ੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਦਾ ਧੰਦਾ ਕਰਨ ਵਾਲ਼ਿਆਂ ਦੀਆਂ ਅੱਖਾਂ ਵਿਚ ਰੜਕ ਰਿਹਾ ਸੀ ਕਿਉਂਕਿ ਉਹ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਿਹਾ ਸੀ। ਇਸ ਲਈ ਉਹ ਨਸ਼ਾ ਤਸਕਰਾਂ ਲਈ ਖਤਰਾ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਫਲਾਪ ਸਾਬਤ ਹੋ ਰਹੀ ਹੈ ਕਿਉਂਕਿ ਘਰ ਘਰ ਚ ਨਸ਼ਾ ਵਿਕ ਰਿਹਾ ਹੈ। ਪਰਮਿੰਦਰ ਸਿੰਘ ਝੋਟਾ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਦਿਨ-ਰਾਤ ਲੱਗਿਆ ਹੋਇਆ ਸੀ। ਜਿਸ ਨੂੰ ਨਸ਼ਾ ਕਾਰੋਬਾਰੀਆਂ ਨੇ ਗੋਲੀਆਂ ਨਾਲ ਭੁੰਨ ਦਿੱਤਾ। ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
Ad Position 22
No active advertisement
ਪਿਛਲੀ ਖ਼ਬਰ ਬਡਬਰ ਰੋਡ ਹਰੀਹਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ 18 ਨੂੰ- ਡਾ. ਅਦਿਤਿਆ ਵਸਿਸ਼ਟ ਅਗਲੀ ਖ਼ਬਰ ਭਾਕਿਯੂ ਨੇ ਅੱਜ ਦੇ ਪੰਜਾਬ ਬੰਦ ਦੇ ਸਮਰਥਨ ਦਾ ਕੀਤਾ ਐਲਾਨ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਧਰਨਾ ਰੱਦ
Ad Position 24