14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਾਜ ਕੁਮਾਰ ਅਰੋੜਾ ਸਨਮਾਨਿਤ

ਸੰਗਰੂਰ, 14 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜੈ ਜਵਾਲਾ ਸੰਮਤੀ ਦੇ ਚੇਅਰਮੈਨ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਰਾਜ ਕੁਮਾਰ ਅਰੋੜਾ ਨੂੰ ਉਹਨਾਂ ਦੀ ਵਿਆਹ ਦੀ 52ਵੀਂ ਵਰ੍ਹੇਗੰਢ ਦੀ ਖੁਸ਼ੀ ’ਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਰੋੜਾ ਖੁਰਾਕ ਅਤੇ ਸਪਲਾਈ ਵਿਭਾਗ ’ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ ਮੁਕਤ ਹੋਏ ।

Ad Position 21
No active advertisement
ਅਜੀਤ ਡੈਸਕ 15-10-2026
ਸੰਗਰੂਰ, 14 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜੈ ਜਵਾਲਾ ਸੰਮਤੀ ਦੇ ਚੇਅਰਮੈਨ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਰਾਜ ਕੁਮਾਰ ਅਰੋੜਾ ਨੂੰ ਉਹਨਾਂ ਦੀ ਵਿਆਹ ਦੀ 52ਵੀਂ ਵਰ੍ਹੇਗੰਢ ਦੀ ਖੁਸ਼ੀ ’ਚ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਰੋੜਾ ਖੁਰਾਕ ਅਤੇ ਸਪਲਾਈ ਵਿਭਾਗ ’ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ ਮੁਕਤ ਹੋਏ । ਸਰਕਾਰੀ ਸੇਵਾ ਦੌਰਾਨ ਮੁਲਾਜ਼ਮਾਂ ਦੀ ਪੰਜਾਬ ਪੱਧਰ ਦੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਹੇ। ਸੇਵਾ ਮੁਕਤੀ ਉਪਰੰਤ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਪਿਛਲੇ ਛੇ ਸਾਲਾਂ ਤੋਂ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਚੱਲੇ ਆ ਰਹੇ ਹਨ। ਇਸ ਮੌਕੇ ਲਾਲ ਚੰਦ ਸੈਣੀ, ਕਮਲਜੀਤ ਸਿੰਘ, ਕਰਨੈਲ ਸਿੰਘ ਸੇਖੋਂ, ਸੁਰਿੰਦਰ ਸਿੰਘ ਸੋਢੀ, ਕਿਸ਼ੋਰੀ ਲਾਲ, ਮਹੇਸ਼ ਜੋਹਰ, ਤਿਲਕ ਰਾਜ ਸਤੀਜਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡੀ.ਸੀ. ਨੂੰ ਕਿਸਾਨੀ ਮੰਗਾਂ ਸੰਬੰਧੀ ਮੰਗ-ਪੱਤਰ ਸੌਂਪਿਆ ਸੂਬੇ ਦੀ ਕਿਸਾਨੀ, ਆੜ੍ਹਤੀ ਅ... ਅਗਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ’ਚ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ- ਬੋੜਹਾਈ
Ad Position 24