17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਮਾਜ ਸੇਵੀ ਕੁਲਦੀਪ ਸਿੰਘ ਬਾਵਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਾਮਿਲ ਹੋਏ ।

Ad Position 21
No active advertisement
ਸੰਗਰੂਰ ਵਿੱਚ ਹੋਏ ਵਪਾਰੀ ਸੰਮੇਲਨ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ’ਤੇ ਚਰਚਾ 17-10-2026
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ਾਮਿਲ ਹੋਏ । ਸਮਾਗਮ ਦੌਰਾਨ ਸ਼ਹਿਰ ਦੇ ਸਮਾਜ ਸੇਵਕ ਕੁਲਦੀਪ ਸਿੰਘ ਬਾਵਾ ਸਮੇਤ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ ਵੱਖ-ਵੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਕੁਲਦੀਪ ਸਿੰਘ ਬਾਵਾ ਨੇ ਮਾਣ ਸਨਮਾਨ ਦੇਣ ਲਈ ਸੰਸਥਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੁਲਦੀਪ ਸਿੰਘ ਬਾਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਲਦੀਪ ਸਿੰਘ ਨੇ ਫਤਿਹਵੀਰ ਸਿੰਘ ਦੇ ਬਚਾਓ ਕਾਰਜਾਂ ਦੇ ਨਾਲ-ਨਾਲ ਕੋਵਿਡ-19 ਅਤੇ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਓ ਕਾਰਜਾਂ ਲਈ ਨਿਰਸਵਾਰਥ ਸੇਵਾ ਨਿਭਾਈ ਹੈ। ਇਸ ਮੌਕੇ ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਐਸੋਸੀਏਸ਼ਨ ਦੇ ਭੁਪਿੰਦਰ ਸਿੰਘ ਢੋਟ, ਸੁਖਦੇਵ ਸਿੰਘ ਮਨਿੰਦਰ ਪਾਲ ਸਿੰਘ, ਮਨਦੀਪ ਸਿੰਘ ਜੋਸ਼ਨ ਅਤੇ ਵਰਿੰਦਰ ਸਿੰਘ ਅਬਦਾਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਵਾਬਾਣੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਨਿਯੁਕਤ ਹੋਏ ਡਾ. ਅਵਿਨਾਸ਼ ਰਾਣਾ ਅਗਲੀ ਖ਼ਬਰ ਕਾਰਵਾਨ-ਏ-ਅਦਬ ਪੰਜਾਬ ਵਲੋਂ ਸ਼ਾਨਦਾਰ ਕਵੀ ਦਰਬਾਰ ਕਰਵਾਇਆ
Ad Position 24