17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਵਾਬਾਣੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਨਿਯੁਕਤ ਹੋਏ ਡਾ. ਅਵਿਨਾਸ਼ ਰਾਣਾ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) – ਭਾਰਤ ਦੀ ਪ੍ਰਸਿੱਧ ਸੰਸਥਾ ਵਿਵਾਬਾਣੀ ਦੀ ਚੰਡੀਗੜ੍ਹ ਵਿਖੇ ਹੋਈ ਖੇਤਰੀ ਮੀਟਿੰਗ ਦੌਰਾਨ ਡਾ. ਅਵਿਨਾਸ਼ ਰਾਣਾ ਨੂੰ ਪੰਜਾਬ ਸੂਬੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) – ਭਾਰਤ ਦੀ ਪ੍ਰਸਿੱਧ ਸੰਸਥਾ ਵਿਵਾਬਾਣੀ ਦੀ ਚੰਡੀਗੜ੍ਹ ਵਿਖੇ ਹੋਈ ਖੇਤਰੀ ਮੀਟਿੰਗ ਦੌਰਾਨ ਡਾ. ਅਵਿਨਾਸ਼ ਰਾਣਾ ਨੂੰ ਪੰਜਾਬ ਸੂਬੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਖੇਤਰਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਵਾਬਾਣੀ ਦੇ ਕਾਰਜਕਾਰੀ ਨਿਰਦੇਸ਼ਕ ਰਾਜੀਵ ਐਨ.ਪੀ., ਵਿਗਿਆਨ ਭਾਰਤੀ ਦੇ ਸ੍ਰੀ ਆਕਾਸ਼ ਪਾਂਡੇ, ਵਿਵਾਬਾਣੀ ਦੇ ਨਿਰਦੇਸ਼ਕ ਡਾ. ਰੌਸ਼ਨ ਲਾਲ, ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਧੀਰਜ ਰਾਮੋਲ ਅਤੇ ਹਰਿਆਣਾ ਦੇ ਇੰਚਾਰਜ ਜ਼ਾਕਿਰ ਹੁਸੈਨ ਵਿਸ਼ੇਸ਼ ਤੌਰ ’ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਡਾ. ਅਵਿਨਾਸ਼ ਰਾਣਾ ਨੂੰ ਪੰਜਾਬ ਇਕਾਈ ਦੀ ਅਗਵਾਈ ਸੌਂਪੀ ਗਈ ਅਤੇ ਸੂਬੇ ਵਿੱਚ ਸੰਸਥਾ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਟੀਮ ਗਠਿਤ ਕਰਨ ਦੇ ਅਧਿਕਾਰ ਵੀ ਦਿੱਤੇ ਗਏ। ਇਸ ਮੌਕੇ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਵਿਵਾਬਾਣੀ ਨਾਲ ਜੁੜ ਕੇ ਉਨ੍ਹਾਂ ਨੂੰ ਸੇਵਾ ਦੇ ਖੇਤਰ ਵਿੱਚ ਨਵੀਆਂ ਆਸਾਂ ਅਤੇ ਨਵੀਆਂ ਦਿਸ਼ਾਵਾਂ ਮਿਲਣਗੀਆਂ। ਵਿਵਾਬਾਣੀ ਵਲੋਂ ਪੰਕਜ ਠਾਕੁਰ ਨੇ ਕਿਹਾ ਕਿ ਸੇਵਾ ਦੇ ਖੇਤਰ ਵਿੱਚ ਲੰਮੇ ਸਮੇਂ ਤੋਂ ਕਾਰਜਸ਼ੀਲ ਡਾ. ਅਵਿਨਾਸ਼ ਰਾਣਾ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਦਿਆਂ ਸੰਸਥਾ ਮਾਣ ਅਤੇ ਖ਼ੁਸ਼ੀ ਮਹਿਸੂਸ ਕਰ ਰਹੀ ਹੈ। ਇਸ ਮੌਕੇ ਉੱਤਰ ਭਾਰਤ ਦੇ ਵੱਖ-ਵੱਖ ਖੇਤਰਾਂ ਤੋਂ ਆਏ ਨੁਮਾਇੰਦਿਆਂ ਨੇ ਡਾ. ਅਵਿਨਾਸ਼ ਰਾਣਾ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ’ਚ ਵੰਡੇ ਲੱਡੂ ਅਗਲੀ ਖ਼ਬਰ ਸਮਾਜ ਸੇਵੀ ਕੁਲਦੀਪ ਸਿੰਘ ਬਾਵਾ ਸਨਮਾਨਿਤ
Ad Position 24