ਕਸਬਾ ਭੁਰਾਲ ਵਿਖੇ ਕੱਢੀ ਗਈ ਨਸ਼ਿਆਂ ਵਿਰੋਧੀ ਰੈਲੀ
ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਡੀ.
ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਡੀ.ਐਸ.ਪੀ ਮਾਲੇਰਕੋਟਲਾ ਅਤੇ ਮਨਜੀਤ ਕੌਰ ਇੰਸਪੈਕਟਰ ਮੁੱਖ ਅਫਸਰ ਮਹਿਲਾ ਥਾਣਾ ਮਲੇਰਕੋਟਲਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਵਿਚ ਨਸ਼ਿਆਂ ਸਬੰਧੀ ਬੱਚਿਆਂ ਅਤੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪਿੰਡ ਵਿਚ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ। ਜਿਸ ਵਿਚ ਵਿਦਿਆਰਥੀਆਂ, ਸਟਾਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਭਾਗ ਲਿਆ ਗਿਆ। ਡੀ.ਐਸ.ਪੀ ਯਾਦਵਿੰਦਰ ਸਿੰਘ ਨੇ ਬੱਚਿਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਅਗਰ ਤੁਹਾਡੇ ਪਿੰਡ ਵਿਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੋਵੇ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਸਰਪੰਚ ਬਲਵੀਰ ਸਿੰਘ, ਜਿਲਾ ਪਰਿਸ਼ਦ ਮੈਂਬਰ ਹਰੀਪਾਲ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ ਕਾਕਾ, ਸਵਰਨ ਸਿੰਘ ਹੈਪੀ, ਸਕੂਲ ਇੰਚਾਰਜ ਸ੍ਰੀਮਤੀ ਮਨਪ੍ਰੀਤ ਕੌਰ, ਸ਼੍ਰੀ ਰਿਸ਼ਵ ਦੇਵ ਗੋਇਲ, ਸਾਇੰਸ ਮਿਸਟ੍ਰੈਸ ਨਵਨੀਤ ਕੌਰ, ਹਰਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਵਲੋਂ ਸ਼ਿਰਕਤ ਕੀਤੀ ਗਈ।