17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੰਗਰੂਰ ਸਹਿਕਾਰੀ ਬੈਂਕ ਨੇ ਡਿਫਾਲਟਰ ਕਰਜ਼ਦਾਰਾਂ ਉੱਤੇ ਕੱਸਿਆ ਸ਼ਿਕੰਜਾ ਉਦਘਾਟਨ ਤੋਂ ਅਗਲੇ ਦਿਨ ਹੀ ਪਾਣੀ ਟਪਕਣ ਲੱਗਾ; ਪਿੰਡ ਵਾਸੀਆਂ ਨੇ ਨਿਰਪੱਖ ਜਾਂਚ ਮੰਗੀ

ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਦੀ ਸੰਗਰੂਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵੱਲੋਂ ਬਕਾਇਆ ਕਰਜ਼ਿਆਂ ਦੀ ਵਸੂਲੀ ਅਤੇ ਬੈਂਕ ਦੇ ਵਿੱਤੀ ਹਿੱਤਾਂ ਦੀ ਸੁਰੱਖਿਆ ਲਈ ਸਰਫੇਸੀ ਐਕਟ ਤਹਿਤ ਕਾਰਵਾਈ ਕਰਦਿਆਂ ‘ਆਦਿ ਕ੍ਰਿਸ਼ਨਾ ਐਗਰੋ ਫੂਡਜ਼’ ਦੀਆਂ ਸੁਨਾਮ ਸਥਿਤ ਗਿਰਵੀ ਪ੍ਰਾਪਰਟੀਆਂ ਦਾ ਕਬਜ਼ਾ ਪ੍ਰਾਪਤ ਕੀਤਾ ਗਿਆ। ਇਹ ਕਾਰਵਾਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸੰਗਰੂਰ ਦੇ ਹੁਕਮਾਂ ਅਨੁਸਾਰ ਤਹਿਸੀਲਦਾਰ ਸੁਨਾਮ ਵੱਲੋਂ ਅਮਲ ਵਿੱਚ ਲਿਆਂਦੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਦੀ ਸੰਗਰੂਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵੱਲੋਂ ਬਕਾਇਆ ਕਰਜ਼ਿਆਂ ਦੀ ਵਸੂਲੀ ਅਤੇ ਬੈਂਕ ਦੇ ਵਿੱਤੀ ਹਿੱਤਾਂ ਦੀ ਸੁਰੱਖਿਆ ਲਈ ਸਰਫੇਸੀ ਐਕਟ ਤਹਿਤ ਕਾਰਵਾਈ ਕਰਦਿਆਂ ‘ਆਦਿ ਕ੍ਰਿਸ਼ਨਾ ਐਗਰੋ ਫੂਡਜ਼’ ਦੀਆਂ ਸੁਨਾਮ ਸਥਿਤ ਗਿਰਵੀ ਪ੍ਰਾਪਰਟੀਆਂ ਦਾ ਕਬਜ਼ਾ ਪ੍ਰਾਪਤ ਕੀਤਾ ਗਿਆ। ਇਹ ਕਾਰਵਾਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸੰਗਰੂਰ ਦੇ ਹੁਕਮਾਂ ਅਨੁਸਾਰ ਤਹਿਸੀਲਦਾਰ ਸੁਨਾਮ ਵੱਲੋਂ ਅਮਲ ਵਿੱਚ ਲਿਆਂਦੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਸਬੰਧਿਤ ਅਦਾਰੇ ਵੱਲੋਂ ਬੈਂਕ ਦੇ ਬਕਾਇਆ ਕਰਜ਼ੇ ਦੀ ਅਦਾਇਗੀ ਲੰਮੇ ਸਮੇਂ ਤੋਂ ਨਹੀਂ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਦੀ ਸੰਗਰੂਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵੱਲੋਂ ਸਰਫੇਸੀ ਐਕਟ ਤਹਿਤ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਪਣਾਉਂਦਿਆਂ ਪ੍ਰਾਪਰਟੀਆਂ ਦਾ ਕਬਜ਼ਾ ਲੈਣ ਲਈ ਕਾਰਵਾਈ ਕੀਤੀ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਲਾਗੂ ਨਿਯਮਾਂ ਅਨੁਸਾਰ ਇਹ ਕਾਰਵਾਈ ਮੁਕੰਮਲ ਕੀਤੀ ਗਈ। ਇਸ ਮੌਕੇ ਸ੍ਰੀ ਜਸਪਾਲ ਸਿੰਘ ਜੱਸੀ, ਮੈਨੇਜਿੰਗ ਡਾਇਰੈਕਟਰ, ਸੰਗਰੂਰ ਕੇਂਦਰੀ ਸਹਿਕਾਰੀ ਬੈਂਕ ਨੇ ਕਿਹਾ ਕਿ ਕਰਜ਼ਿਆਂ ਦੀ ਸਮੇਂ ਸਿਰ ਅਦਾਇਗੀ ਬੈਂਕ ਦੇ ਵਿੱਤੀ ਅਨੁਸ਼ਾਸਨ ਅਤੇ ਸੁਚਾਰੂ ਕੰਮਕਾਜ ਲਈ ਬਹੁਤ ਮਹੱਤਵਪੂਰਨ ਹੈ। ਬਕਾਇਆ ਕਰਜ਼ਿਆਂ ਦੀ ਅਦਾਇਗੀ ਨਾ ਹੋਣ ਕਾਰਨ ਬੈਂਕ ਦੇ ਵਿੱਤੀ ਸਰੋਤ ਪ੍ਰਭਾਵਿਤ ਹੁੰਦੇ ਹਨ। ਇਸ ਲਈ ਬੈਂਕ ਦੇ ਵਿੱਤੀ ਹਿੱਤਾਂ ਦੀ ਰਾਖੀ ਅਤੇ ਬਕਾਇਆ ਰਕਮ ਦੀ ਵਸੂਲੀ ਯਕੀਨੀ ਬਣਾਉਣ ਲਈ ਸਰਫੇਸੀ ਐਕਟ ਅਤੇ ਹੋਰ ਲਾਗੂ ਕਾਨੂੰਨੀ ਪ੍ਰਬੰਧਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੀ ਸੰਗਰੂਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵੱਲੋਂ ਬਕਾਇਆ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਲੋੜੀਂਦੇ ਕਦਮ ਚੁੱਕੇ ਜਾਂਦੇ ਰਹਿਣਗੇ ਅਤੇ ਬੈਂਕ ਦੇ ਵਿੱਤੀ ਹਿੱਤਾਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਰਮਿਤ ਸਿੰਗਲ, ਜ਼ਿਲ੍ਹਾ ਮੈਨੇਜਰ ਸ੍ਰੀ ਸਤਗੁਰ ਸਿੰਘ, ਸੀਨੀਅਰ ਵਾਈਸ ਚੇਅਰਮੈਨ ਸ੍ਰੀ ਗੁਰਮੀਤ ਸਿੰਘ, ਵਾਈਸ ਚੇਅਰਮੈਨ ਸ੍ਰੀ ਅਮਰਜੀਤ ਸਿੰਘ ‘ਟੀਟੂ’, ਡਾਇਰੈਕਟਰ ਪੰਜਾਬ ਸਟੇਟ ਕੋਆਪਰਟਿਵ ਬੈਂਕ ਅਤੇ ਸੰਗਰੂਰ ਕੋਆਪਰਟਿਵ ਬੈਂਕ ਸ੍ਰੀ ਮਹਿੰਦਰਪਾਲ ਭੋਲਾ, ਡਾਇਰੈਕਟਰ ਅਤੇ ਸ੍ਰੀ ਅਵਤਾਰ ਸਿੰਘ, ਡਾਇਰੈਕਟਰ ਸ੍ਰੀ ਜਸਪੁਨੀਤ ਸਿੰਘ, ਸ੍ਰੀ ਸੌਰਵ ਬਾਂਸਲ, ਸ੍ਰੀ ਮਨਦੀਪ ਦਾਸ, ਸ੍ਰੀ ਜਗਜੀਤ ਸਿੰਘ ਅਤੇ ਸ੍ਰੀ ਮਨਿੰਦਰ ਵਾਲੀਆ, ਸੀਨੀਅਰ ਮੈਨੇਜਰਾਂ ਸਮੇਤ ਬੈਂਕ ਦੇ ਹੋਰ ਸ ਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਮਿੱਟ ਯਾਦਾਂ ਛੱਡਦਾ ਹੋਇਆ ਪੰਜਾਬੀ ਯੂਨੀਵਰਸਿਟੀ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲਾ ਸੰਪੰਨ
Ad Position 24