ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਸੁਨਾਮ ਊਧਮ ਸਿੰਘ ਵਾਲਾ-1 ਦੇ ਵਫਦ ਨੇ ਪ੍ਰਧਾਨ ਗੁਰਵਿੰਦਰ ਕੌਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਰੀਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਪੁੱਜਦਾ ਕਰਨ ਲਈ ਇਕ ਮੰਗ ਪੱਤਰ ਸੌਂਪਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਵੀ ਜਾਣ ਬੁੱਝਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਬਲਾਕ ਸੁਨਾਮ ਊਧਮ ਸਿੰਘ ਵਾਲਾ-1 ਦੇ ਵਫਦ ਨੇ ਪ੍ਰਧਾਨ ਗੁਰਵਿੰਦਰ ਕੌਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਰੀਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਪੁੱਜਦਾ ਕਰਨ ਲਈ ਇਕ ਮੰਗ ਪੱਤਰ ਸੌਂਪਿਆ। ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਮੁਨਕਰ ਹੋ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਵੀ ਜਾਣ ਬੁੱਝਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ ਉਹ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਗੁਰਰਾਜ ਕੌਰ, ਲੱਛਮੀ ਦੇਵੀ, ਸੁਸ਼ਮਾ ਰਾਣੀ ਅਤੇ ਪ੍ਰਨੀਤ ਕੌਰ ਆਦਿ ਮੌਜੂਦ ਸਨ।