16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ 23 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਜਥੇਬੰਦੀ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਇੱਕ ਪ੍ਰੈਸ ਬਿਆਨ ਜਰੀਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸੂਬਾ ਸਰਕਾਰ ਵਲੋਂ ਸਤਾ ਵਿੱਚ ਆਉਣ ਤੋਂ ਪਹਿਲਾਂ ਆਗਣਵਾੜੀ ਵਰਕਰ ਹੈਲਪਰ ਆਂਗਣਵਾੜੀ ਕਮ ਕਰੈਚ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਮਾਣ ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਸਮੇਤ ਜਥੇਬੰਦੀ ਦੀ ਕਿਸੇ ਵੀ ਆਗੂ ਨੂੰ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ।

Ad Position 21
No active advertisement
ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ। 17-10-2026
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਉਪਰੰਤ ਜਥੇਬੰਦੀ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਇੱਕ ਪ੍ਰੈਸ ਬਿਆਨ ਜਰੀਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸੂਬਾ ਸਰਕਾਰ ਵਲੋਂ ਸਤਾ ਵਿੱਚ ਆਉਣ ਤੋਂ ਪਹਿਲਾਂ ਆਗਣਵਾੜੀ ਵਰਕਰ ਹੈਲਪਰ ਆਂਗਣਵਾੜੀ ਕਮ ਕਰੈਚ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਮਾਣ ਭੱਤਾ ਦੁੱਗਣਾ ਕਰਨਾ ਤਾਂ ਦੂਰ ਦੀ ਗੱਲ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਸਮੇਤ ਜਥੇਬੰਦੀ ਦੀ ਕਿਸੇ ਵੀ ਆਗੂ ਨੂੰ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 29 ਸਤੰਬਰ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਦੋ ਹਫਤਿਆਂ ਵਿਚ ਮੰਗਾਂ ਮੰਨਣ ਦਾ ਵਿਸਵਾਸ਼ ਦਿਵਾਉਣ ਤੋਂ ਬਾਅਦ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਨੂੰ ਰੱਦ ਕਰ ਦਿੱਤਾ ਗਿਆ।ਇਸ ਦੇ ਬਾਵਜੂਦ ਵੀ ਵਿੱਤ ਮੰਤਰੀ ਆਪਣੇ ਵਾਅਦੇ ਤੇ ਖਰ੍ਹੇ ਨਹੀਂ ਉਤਰੇ। ਜਿਸ ਨੂੰ ਲੈਕੇ ਹੁਣ 23 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਮਧੂ ਯਾਕਸ਼ੀ ਗੌੜ ਦੇ ਸਹੁੰ ਚੁੱਕ ਸਮਾਗਮ ’ਚ ਸਮਿਤ ਸਿੰਘ ਮਾਨ ਸ਼ਾਮਿਲ ਹੋਏ
Ad Position 24