18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਦਿੜ੍ਹਬਾ ਮੰਡੀ, 17 ਅਕਤੂਬਰ (ਹਰਬੰਸ ਸਿੰਘ ਛਾਜਲੀ)- ਮਾਨਸਾ ਵਿਖੇ ਦਵਾਈਆਂ ਦੀਆਂ ਦੁਕਾਨਾਂ ‘ਚੋਂ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਵਿੱਕਰੀ ਦੇ ਮਾਮਲੇ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਹਰਕਤ ਆ ਗਿਆ ਹੈ। ਜਿਸ ਤਹਿਤ ਦਿੜ੍ਹਬਾ ਸ਼ਹਿਰ ਵਿਖੇ ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਦੀ ਅਗਵਾਈ ਹੇਠ ਪੁਲਿਸ ਟੀਮ ਸਮੇਤ ਕੁੱਝ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 18-10-2026
ਦਿੜ੍ਹਬਾ ਮੰਡੀ, 17 ਅਕਤੂਬਰ (ਹਰਬੰਸ ਸਿੰਘ ਛਾਜਲੀ)- ਮਾਨਸਾ ਵਿਖੇ ਦਵਾਈਆਂ ਦੀਆਂ ਦੁਕਾਨਾਂ ‘ਚੋਂ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਵਿੱਕਰੀ ਦੇ ਮਾਮਲੇ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਹਰਕਤ ਆ ਗਿਆ ਹੈ। ਜਿਸ ਤਹਿਤ ਦਿੜ੍ਹਬਾ ਸ਼ਹਿਰ ਵਿਖੇ ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਦੀ ਅਗਵਾਈ ਹੇਠ ਪੁਲਿਸ ਟੀਮ ਸਮੇਤ ਕੁੱਝ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਦਵਾਈਆਂ ਦੀ ਚੈਕਿੰਗ ਕੀਤੀ ਗਈ ਅਤੇ ਰਿਕਾਰਡ ਦੀ ਵੀ ਚੈਕਿੰਗ ਕੀਤੀ ਗਈ। ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਤਹਿਤ ਦਿੜ੍ਹਬਾ ਦੀਆਂ ਦੋ ਦਵਾਈ। ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ। ਚੈਕਿੰਗ ਦੌਰਾਨ ਕੋਈ ਵੀ ਪਾਬੰਦੀ ਸ਼ੁਦਾ ਦਵਾਈ ਜਾਂ ਪਦਾਰਥ ਨਹੀਂ ਮਿਲਿਆ। ਲਾਇਸੈਂਸ ਅਤੇ ਰਿਕਾਰਡ ਵੀ ਚੈੱਕ ਕੀਤਾ ਗਿਆ। ਕਿਸੇ ਵੀ ਕੈਮਿਸਟ ਨੂੰ ਪਾਬੰਦੀ ਸ਼ੁਦਾ ਦਵਾਈ ਵੇਚਣ ਦੀ ਇਜਾਜ਼ਤ ਨਹੀਂ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜ਼ਿਲ੍ਹੇ ਭਰ ’ਚ ਨਸ਼ਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਅਗਲੀ ਖ਼ਬਰ ਜ਼ੋਨਲ ਮੁਕਾਬਲਿਆਂ ’ਚ ਸਰਕਾਰੀ ਕਾਲਜ ਸੰਗਰੂਰ ਬਣਿਆ ਫਾਈਨ ਆਰਟਸ ਦਾ ਓਵਰਆਲ ਚੈਂਪੀਅਨ ਅਕਾਲੀ ਦਲ ਦੀ ਖਨੌਰੀ ਰੈਲੀ ਨੇ ਪਾਰ...
Ad Position 24