18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜ਼ਿਲ੍ਹੇ ਭਰ ’ਚ ਨਸ਼ਾ ਪ੍ਰਭਾਵਿਤ ਖੇਤਰਾਂ ਦਾ ਦੌਰਾ

ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.

Ad Position 21
No active advertisement
ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ, ਡੀ.ਸੀ. ਵਿਰਾਜ ਐਸ. ਤਿੜਕੇ ਤੇ ਅਧਿਕਾਰੀ। ਤਸਵੀਰ-ਸਰੌਦ 18-10-2026
ਮਾਲੇਰਕੋਟਲਾ, 17 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਜ਼ਿਲ੍ਹੇ ’ਚ ਸ਼ਨਾਖ਼ਤ ਕੀਤੇ ਨਸ਼ਾ ਪ੍ਰਭਾਵਿਤ ਖੇਤਰਾਂ ਦਾ ਮੁਆਇਨਾ ਕੀਤਾ। ਇਸ ਦੌਰਾਨ ਸੰਵੇਦਨਸ਼ੀਲ ਥਾਵਾਂ ਦੀ ਸਾਫ਼-ਸਫ਼ਾਈ, ਰੌਸ਼ਨੀ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ । ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਰੋਕਥਾਮ ਵਿੱਚ ਨਹੀਂ, ਸਗੋਂ ਨੌਜਵਾਨਾਂ ਨੂੰ ਜ਼ਿੰਦਗੀ ਦੇ ਉਸਾਰੂ ਮੌਕਿਆਂ ਨਾਲ ਜੋੜਨ ਵਿੱਚ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਵੱਲ ਮੋੜਨ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਨੌਜਵਾਨ ਕਿਸੇ ਪਰਿਵਾਰ ਦੀ ਉਮੀਦ ਅਤੇ ਸਮਾਜ ਦੇ ਭਵਿੱਖ ਦੀ ਅਮਾਨਤ ਹੈ। ਇਸ ਲਈ ਨਸ਼ਿਆਂ ਵਿਰੁੱਧ ਲੜਾਈ ਨੂੰ ਸਾਂਝੀ ਸਮਾਜਿਕ ਜ਼ਿੰਮੇਵਾਰੀ ਸਮਝਿਆ ਜਾਵੇ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਜਾਣਕਾਰੀ ‘ਸੇਫ਼ ਪੰਜਾਬ’ ਐਂਟੀ ਡਰੱਗ ਵਟਸਐਪ ਹੈਲਪਲਾਈਨ ’ਤੇ ਸਾਂਝੀ ਕਰਨ ਦੀ ਅਪੀਲ ਕੀਤੀ । ਇਸ ਮੌਕੇ ਡੀ.ਐਸ.ਪੀ (ਐਚ) ਸਮੁੀਤ ਸੂਦ, ਸੋਸਲ ਮੀਡੀਆ ਇੰਚਾਰਜ ਪੰਜਾਬ ਪੁਲਿਸ ਮਾਲੇਰਕੋਟਲਾ ਪ੍ਰਭਜੋਤ ਸਿੰਘ ਵੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਅੱਜ ਆਪਣੇ ਢੰਗ ਨਾਲ ਮਨਾਉਣਗੇ ਦੁਸਹਿਰਾ ਸਰਕਾਰ ਸਹਿਕਾਰੀ ਸੁਸਾਇਟੀਆਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲਵੇ-... ਅਗਲੀ ਖ਼ਬਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
Ad Position 24