18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੈਂਪ ਦੌਰਾਨ 68 ਖ਼ੂਨਦਾਨੀਆਂ ਨੇ ਕੀਤਾ ਖ਼ੂਨਦਾਨ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਲਈ ਧਰਨਾ ਛੇਵੇਂ ਦਿਨ ’ਚ ਦਾਖ਼ਲ

ਭਵਾਨੀਗੜ੍ਹ, 17 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) -ਸੰਸਕਾਰ ਵੈਲੀ ਸਮਾਰਟ ਸਕੂਲ ਦੇ ਵਿਦਿਆਰਥੀ ਪਰਿਸ਼ਦ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੀ ਬਲੱਡ ਬੈਂਕ ਦੇ ਸਹਿਯੋਗ ਨਾਲ ਐਮਰਜੈਂਸੀ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 68 ਮਾਪਿਆਂ ਅਤੇ ਹੋਰਨਾਂ ਖ਼ੂਨਦਾਨੀਆਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਭਵਾਨੀਗੜ੍ਹ, 17 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) -ਸੰਸਕਾਰ ਵੈਲੀ ਸਮਾਰਟ ਸਕੂਲ ਦੇ ਵਿਦਿਆਰਥੀ ਪਰਿਸ਼ਦ ਵਲੋਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੀ ਬਲੱਡ ਬੈਂਕ ਦੇ ਸਹਿਯੋਗ ਨਾਲ ਐਮਰਜੈਂਸੀ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 68 ਮਾਪਿਆਂ ਅਤੇ ਹੋਰਨਾਂ ਖ਼ੂਨਦਾਨੀਆਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ। ਸਕੂਲ ਦੇ ਚੇਅਰਮੈਨ ਧਰਮਵੀਰ ਗਰਗ ਅਤੇ ਪ੍ਰਿੰਸੀਪਲ ਅਮਨ ਨਿੱਝਰ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਸੇਵਾ ਭਾਵਨਾ, ਤਿਆਗ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਕਾਰਜ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕੈਂਪ ਨੂੰ ਸਫ਼ਲ ਬਣਾਉਣ ਵਾਲੇ ਖ਼ੂਨਦਾਨੀਆਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਈਸ਼ਵਰ ਬਾਂਸਲ ਅਤੇ ਸਕੱਤਰ ਸੰਜੀਵ ਗੋਇਲ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਖ਼ੂਨਦਾਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਵਿਦਿਆਰਥੀ ਪਰਿਸ਼ਦ ਦੇ ਮੈਂਬਰਾਂ ਆਕਾਸ਼ਦੀਪ ਸਿੰਘ, ਅਨੁਰਿਤ ਦੇਵਾ, ਸਰਤਾਜ ਸਿੰਘ, ਗੁਰਨੂਰ ਕੌਰ ਅਤੇ ਨਵਦੀਪ ਕੌਰ ਨੇ ਦੱਸਿਆ ਕਿ ਘੱਟ ਸਮੇਂ ਵਿੱਚ ਮਾਪਿਆਂ ਨੂੰ ਖ਼ੂਨਦਾਨ ਲਈ ਪ੍ਰੇਰਿਤ ਕਰਨਾ ਉਨ੍ਹਾਂ ਲਈ ਚੁਣੌਤੀਪੂਰਨ ਹੋਣ ਦੇ ਨਾਲ-ਨਾਲ ਸਿੱਖਿਆਦਾਇਕ ਤਜਰਬਾ ਵੀ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ‘ ਮੇਰਾ ਹਲਕਾ, ਮੇਰਾ ਪਰਿਵਾਰ’ ਤਹਿਤ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ
Ad Position 24