ਲਵਜੀਤ ਸਿੰਘ ਬੱਬੀ ‘ਆਪ’ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ
ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ) – ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਖਨੌਰੀ ਨੇੜਲੇ ਪਿੰਡ ਹੋਤੀਪੁਰ ਦੇ ਦੂਜੀ ਵਾਰ ਚੁਣੇ ਗਏ ਸਰਪੰਚ ਲਵਜੀਤ ਸਿੰਘ ਬੱਬੀ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ) – ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਖਨੌਰੀ ਨੇੜਲੇ ਪਿੰਡ ਹੋਤੀਪੁਰ ਦੇ ਦੂਜੀ ਵਾਰ ਚੁਣੇ ਗਏ ਸਰਪੰਚ ਲਵਜੀਤ ਸਿੰਘ ਬੱਬੀ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਲਵਜੀਤ ਸਿੰਘ ਬੱਬੀ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਸੁਖਪ੍ਰੀਤ ਕੌਰ ਮਨੇਸ਼ ਵੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਗਏ ਹਨ।