17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲੇਗੀ ਰਾਹਤ

ਸੰਦੌੜ, 17 ਅਕਤੂਬਰ (ਜਸਵੀਰ ਸਿੰਘ ਜੱਸੀ)-ਅਨਾਜ ਮੰਡੀ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਚ ਹਥਨ ਵਲੋਂ ਪਾਣੀ ਵਾਲਾ ਬੋਰ ਕਰਵਾਇਆ ਗਿਆ। ਇਸ ਉਪਰਾਲੇ ਨਾਲ ਮੰਡੀ ’ਚ ਝੋਨੇ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਸਹੂਲਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 18-10-2026
ਸੰਦੌੜ, 17 ਅਕਤੂਬਰ (ਜਸਵੀਰ ਸਿੰਘ ਜੱਸੀ)-ਅਨਾਜ ਮੰਡੀ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਇੰਜੀਨੀਅਰ ਸੰਦੀਪ ਸਿੰਘ ਵੜੈਚ ਹਥਨ ਵਲੋਂ ਪਾਣੀ ਵਾਲਾ ਬੋਰ ਕਰਵਾਇਆ ਗਿਆ। ਇਸ ਉਪਰਾਲੇ ਨਾਲ ਮੰਡੀ ’ਚ ਝੋਨੇ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਸੰਦੀਪ ਸਿੰਘ ਵੜੈਚ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਮੰਡੀ ਵਿੱਚ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਇਸੇ ਦਿਸ਼ਾ ਵਿੱਚ ਕੀਤਾ ਗਿਆ ਉਪਰਾਲਾ ਹੈ । ਇਸ ਮੌਕੇ ਮਨਪ੍ਰੀਤ ਸਿੰਘ ਪੰਚ ਕੁਠਾਲਾ, ਹਰਬੰਸ ਸਿੰਘ, ਗੁਰਮਿੰਦਰ ਸਿੰਘ, ਚਰਨ ਸਿੰਘ, ਮਸ਼ਹੂਰ ਮੁਹੰਮਦ ਅਤੇ ਜਗਦੀਪ ਸੁਪਰਵਾਈਜ਼ਰ ਸਮੇਤ ਹੋਰ ਵਿਅਕਤੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੂਣਕ ਦੇ ਬਾਜ਼ਾਰਾਂ ’ਚੋਂ ਅਸਥਾਈ ਨਾਜਾਇਜ਼ ਕਬਜ਼ੇ ਹਟਵਾਏ ਜਾਣਗੇ-ਐਸ.ਡੀ.ਐਮ. ਮੂਣਕ ਅਗਲੀ ਖ਼ਬਰ ਮਾਸਟਰ ਭੋਲਾ ਸਿੰਘ ਖਨੌਰੀ‘ਆਪ’ ਦੇ ਐਕਸ-ਇੰਪਲਾਈ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ
Ad Position 24