ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਜੇਤੂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
ਸ਼ੇਰਪੁਰ, 17 ਅਕਤੂਬਰ (ਮੇਘ ਰਾਜ ਜੋਸ਼ੀ)-’ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਅੰਡਰ-17 (ਕੁੜੀਆਂ) ਵਾਲੀਬਾਲ ਸ਼ੂਟਿੰਗ ਮੁਕਾਬਲੇ ’ਚ ਸਕੂਲ ਦੀਆਂ 8 ਵਿਦਿਆਰਥਣਾਂ ਨੇ ਭਾਗ ਲੈਂਦਿਆਂ ਪੂਰੇ ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਸ਼ੇਰਪੁਰ, 17 ਅਕਤੂਬਰ (ਮੇਘ ਰਾਜ ਜੋਸ਼ੀ)-’ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਅੰਡਰ-17 (ਕੁੜੀਆਂ) ਵਾਲੀਬਾਲ ਸ਼ੂਟਿੰਗ ਮੁਕਾਬਲੇ ’ਚ ਸਕੂਲ ਦੀਆਂ 8 ਵਿਦਿਆਰਥਣਾਂ ਨੇ ਭਾਗ ਲੈਂਦਿਆਂ ਪੂਰੇ ਪੰਜਾਬ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਖੁਸ਼ੀ ’ਚ ਅੱਜ ਸਕੂਲ ਵਿਖੇ ਸਮੂਹ ਸਟਾਫ਼, ਨਗਰ ਪੰਚਾਇਤ ਟਿੱਬਾ ਅਤੇ ਐੱਸ.ਐੱਮ.ਸੀ. ਕਮੇਟੀ ਵਲੋਂ ਜੇਤੂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਧਨ ਸਿੰਘ, ਐੱਸ.ਐੱਮ.ਸੀ. ਚੇਅਰਮੈਨ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਵਿਦਿਆਰਥਣਾਂ ਦੀ ਇਸ ਇਤਿਹਾਸਕ ਜਿੱਤ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ਼ ਅਤੇ ਡੀ.ਪੀ.ਈ. ਮੈਡਮ ਤਰਨਦੀਪ ਕੌਰ ਦੀ ਮਿਹਨਤ ਸਿਰ ਬੰਨ੍ਹਦਿਆਂ ਸਭ ਨੂੰ ਵਧਾਈ ਦਿੱਤੀ। ਸਕੂਲ ਇੰਚਾਰਜ ਜਸਵੀਰ ਕੌਰ ਨੇ ਸਮਾਗਮ ’ਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਪੰਚਾਇਤ ਦੇ ਸਮੂਹ ਮੈਂਬਰ ਅਤੇ ਐੱਸ.ਐੱਮ.ਸੀ. ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।