18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਕਾਲੀ ਉਮੀਦਵਾਰ ਜੱਸੀ ਮੰਨਵੀਂ ਵਲੋਂ ਜੰਡਾਲੀ ਕਲਾਂ ਵਿਖੇ ਵਿਸ਼ੇਸ਼ ਮੀਟਿੰਗ

ਅਹਿਮਦਗੜ, 18 ਅਕਤੂਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਪਿੰਡ ਜੰਡਾਲੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀ ਵਲੋਂ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਕਾਲੀ ਉਮੀਦਵਾਰ ਜੱਸੀ ਮੰਨਵੀਂ ਵਲੋਂ ਜੰਡਾਲੀ ਕਲਾਂ ਵਿਖੇ ਵਿਸ਼ੇਸ਼ ਮੀਟਿੰਗ 19-10-2026
ਅਹਿਮਦਗੜ, 18 ਅਕਤੂਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਪਿੰਡ ਜੰਡਾਲੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਜਸਵੀਰ ਸਿੰਘ ਜੱਸੀ ਮੰਨਵੀ ਵਲੋਂ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜਨਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਹੱਲ ਲਈ ਯਤਨ ਕਰਨਾ ਹੀ ਸਾਡੀ ਪਹਿਲ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ। ਇਸੇ ਤਹਿਤ ਉਨ੍ਹਾਂ ਨੂੰ ਪਿੰਡਾਂ ਵਿੱਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੂਥ ਪ੍ਰਧਾਨ ਇਰਫਾਨ ਰੋਹੀੜਾ, ਕੌਸਲਰ ਮਨੀ ਸੇਖਾ, ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉਭੀ, ਸਵਰਨ ਸਿੰਘ ਮੋਮਨਾਵਾਦ ਤੋਂ ਇਲਾਵਾ ਪਿੰਡ ਤੇ ਪਾਰਟੀ ਦੇ ਸੀਨੀਅਰ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕੌਰ ਸਿੰਘ ਖੇੜੀ ਖੁਰਦ ਵਾਲ਼ੇ ਸਨਮਾਨਿਤ ਅਗਲੀ ਖ਼ਬਰ ਬੀ.ਐੱਡ ਦਾ ਨਤੀਜਾ ਰਿਹਾ 100 ਫੀਸਦੀ
Ad Position 24