ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੀਆਂ ਵਿਦਿਆਰਥਣਾਂ ਨੇ ਬੀ. ਐੱਡ.
ਮ
ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੀ ਟੀਮ ਅਤੇ ਡਾਕਟਰਾਂ ਦੀ ਟੀਮ ਦਾ ਸਨਮਾਨ ਕਰਦੇ ਹੋਏ ਕਲੱਬ ਮੈਂਬਰ । ਤਸਵੀਰ- ਅਸ਼ੋਕ ਗਰਗ
19-10-2026
ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੀਆਂ ਵਿਦਿਆਰਥਣਾਂ ਨੇ ਬੀ.ਐੱਡ. ਦੂਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਨਤੀਜੇ ਵਿਚ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣੀ ਮਿਹਨਤ, ਲਗਨ ਅਤੇ ਅਕਾਦਮਿਕ ਯੋਗਤਾ ਦਾ ਸਬੂਤ ਦਿੱਤਾ। ਕਾਲਜ ਪ੍ਰਿੰਸੀਪਲ ਡਾਕਟਰ ਰਾਜਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਲਾਨੇ ਗਏ ਨਤੀਜੇ ਅਨੁਸਾਰ ਵਿਦਿਆਰਥਣ ਉਸ਼ਾ ਰਾਣੀ ਨੇ 78.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਸਿਮਰਨਜੀਤ ਕੌਰ ਨੇ 78.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਕਰਨਪ੍ਰੀਤ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਐਡਵੋਕੇਟ ਰਾਹੁਲ ਗਰਗ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਰਾਜਪਾਲ ਨੇ ਵੀ ਸਫਲ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।