ਕਿਸਾਨਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ’ਤੇ ਧਰਨਾ ਅੱਜ
ਸੁਨਾਮ ਊਧਮ ਸਿੰਘ ਵਾਲਾ,18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਕਿਹਾ ਕਿ ਜਥੇਬੰਦੀ ਦੀ ਮੀਟਿੰਗ ਵਿਚ ਮਾਨਸਾ ਦੇ ਨਸ਼ਿਆਂ ਖਿਲਾਫ ਪਿਛਲੇ ਲੰਮੇ ਸਮੇ ਤੋਂ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 19 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ । ਜਿਸ ’ਚ ਸਨਾਮ ਬਲਾਕ ਦੀਆਂ ਵੱਖ-ਵੱਖ ਪਿੰਡ ਇਕਾਈਆਂ ਨੂੰ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।
ਅਜੀਤ ਡੈਸਕ
19-10-2026