19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਢਿੱਲੋਂ ਨੂੰ ਅਬਜ਼ਰਵਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਸੁਨਾਮ ਲਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਿੱਕਰ ਸਿੰਘ ਢਿੱਲੋਂ ਸਰਪੰਚ ਰਤਨਗੜ੍ਹ ਪਾਟਿਆਵਾਲੀ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਬਿੱਕਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ‘ਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ।

Ad Position 21
No active advertisement
ਸਰਪੰਚ ਬਿੱਕਰ ਸਿੰਘ ਢਿੱਲੋਂ ਰਤਨਗੜ੍ਹ ਪਾਟਿਆਵਾਲੀ। 20-10-2026
ਚੀਮਾ ਮੰਡੀ, 19 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਸੁਨਾਮ ਲਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਿੱਕਰ ਸਿੰਘ ਢਿੱਲੋਂ ਸਰਪੰਚ ਰਤਨਗੜ੍ਹ ਪਾਟਿਆਵਾਲੀ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਬਿੱਕਰ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ‘ਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਬਿੱਕਰ ਸਿੰਘ ਢਿੱਲੋਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਗੁਰਲਾਲ ਸਿੰਘ ਫ਼ਤਿਹਗੜ੍ਹ, ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ, ਨਵਜੋਤ ਸਿੰਘ ਜੋਤੀ ਵਿਰਕ ਰੱਤਾਖੇੜਾ, ਕਲੱਬ ਪ੍ਰਧਾਨ ਚਮਕੌਰ ਸਿੰਘ ਧਰਮਗੜ੍ਹ, ਕਰਤਾਰ ਸਿੰਘ ਲਾਟਕ ਧਰਮਗੜ੍ਹ, ਨਰੰਗ ਸਿੰਘ ਨਿੱਕਾ ਧਰਮਗੜ੍ਹ, ਨੰਬਰਦਾਰ ਅਜੈਬ ਸਿੰਘ ਧਰਮਗੜ੍ਹ, ਸੁਖਵਿੰਦਰ ਸਿੰਘ ਨਿੱਕਾ ਸਾਬਕਾ ਸਰਪੰਚ ਉਗਰਾਹਾਂ, ਯੂਥ ਆਗੂ ਬੱਬੀ ਸਤੌਜ ਅਤੇ ਭੋਲਾ ਸਿੰਘ ਸਤੌਜ ਨੇ ਖੁਸ਼ੀ ਦਾ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਦਿਵਿਆਂਗ ਮੋਰਚਾ ਦੇ ਮੈਂਬਰ ਜਾਣਕਾਰੀ ਦਿੰਦੇ ਹੋਏ । ਭੁੱਖ ਹੜਤਾਲ ਕਰਨ ਦਾ ਐਲਾਨ ਅਗਲੀ ਖ਼ਬਰ ਕਸਬਾ ਸ਼ੇਰਪੁਰ ਦਾ ਸਰਬਪੱਖੀ ਵਿਕਾਸ ਕਰਕੇ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਪੰਡੋਰੀ
Ad Position 24