19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਾਂਝਾ ਦਿਵਿਆਂਗ ਮੋਰਚਾ ਦੇ ਮੈਂਬਰ ਜਾਣਕਾਰੀ ਦਿੰਦੇ ਹੋਏ । ਭੁੱਖ ਹੜਤਾਲ ਕਰਨ ਦਾ ਐਲਾਨ

ਧੂਰੀ, 19 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 21 ਅਕਤੂਬਰ ਨੂੰ ਸਵੇਰੇ 10 ਵਜੇ ਕ੍ਰਾਂਤੀ ਚੌਕ, ਧੂਰੀ ਵਿਖੇ ਮੁੱਖ ਮੰਤਰੀ ਦਫ਼ਤਰ ਦੇ ਸਾਹਮਣੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਦਿਵਿਆਂਗ ਭੈਣ-ਭਰਾ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸ ਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਧੂਰੀ, 19 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸਾਂਝਾ ਦਿਵਿਆਂਗ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 21 ਅਕਤੂਬਰ ਨੂੰ ਸਵੇਰੇ 10 ਵਜੇ ਕ੍ਰਾਂਤੀ ਚੌਕ, ਧੂਰੀ ਵਿਖੇ ਮੁੱਖ ਮੰਤਰੀ ਦਫ਼ਤਰ ਦੇ ਸਾਹਮਣੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਦਿਵਿਆਂਗ ਭੈਣ-ਭਰਾ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਸ ਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 6 ਅਗਸਤ ਤੋਂ ਦਿਵਿਆਂਗ ਸਾਥੀ ਧੂਰੀ ਦੇ ਤ੍ਰਿਵੈਣੀ ਚੌਕ ਵਿਖੇ ਧਰਨੇ ‘ਤੇ ਬੈਠੇ ਹੋਏ ਹਨ । ਇਸ ਸੰਘਰਸ਼ ਦਾ ਮੁੱਖ ਮਕਸਦ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣਾ ਅਤੇ ਸਰਕਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਮਜਬੂਰ ਕਰਨਾ ਹੈ। ਮੋਰਚੇ ਦੀਆਂ ਮੁੱਖ ਮੰਗਾਂ ’ਚ ਦਿਵਿਆਂਗ ਵਿਅਕਤੀਆਂ ਦੀ ਮਹੀਨਾਵਾਰ ਪੈਨਸ਼ਨ 5,000 ਰੁਪਏ ਕਰਨਾ ਅਤੇ ਸਰਕਾਰੀ ਵਿਭਾਗਾਂ ’ਚ ਦਿਵਿਆਂਗਾਂ ਲਈ ਖਾਲੀ ਪਈਆਂ ਬੈਕਲਾਗ ਅਸਾਮੀਆਂ ਨੂੰ ਤੁਰੰਤ ਭਰਨਾ ਸ਼ਾਮਿਲ ਹੈ। ਮੋਰਚੇ ਵਲੋਂ ਪਹਿਲਾਂ 19 ਅਕਤੂਬਰ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਪਰਵਿੰਦਰ ਸਿੰਘ ਝੋਟਾ ਨਾਲ ਸੰਬੰਧਿਤ ਘਟਨਾਕ੍ਰਮ ਦੇ ਮੱਦੇਨਜ਼ਰ ਇਸ ਪ੍ਰੋਗਰਾਮ ਦੀ ਤਾਰੀਖ਼ ਬਦਲ ਕੇ ਹੁਣ 21 ਅਕਤੂਬਰ, ਸਵੇਰੇ 10 ਵਜੇ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨਾਂ, ਜਮਹੂਰੀ ਅਤੇ ਜਨਤਕ ਜਥੇਬੰਦੀਆਂ ਸਮੇਤ ਰਾਜਸੀ ਪਾਰਟੀਆਂ ਨੇ ਵਿਧਾਇਕ ਭਰਾਜ ਦੀ ਕੋਠੀ ਘੇਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਢਿੱਲੋਂ ਨੂੰ ਅਬਜ਼ਰਵਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ
Ad Position 24