ਕਿਸਾਨ ਯੂਨੀਅਨਾਂ, ਜਮਹੂਰੀ ਅਤੇ ਜਨਤਕ ਜਥੇਬੰਦੀਆਂ ਸਮੇਤ ਰਾਜਸੀ ਪਾਰਟੀਆਂ ਨੇ ਵਿਧਾਇਕ ਭਰਾਜ ਦੀ ਕੋਠੀ ਘੇਰੀ
ਸੰਗਰੂਰ, 19 ਅਕਤੂਬਰ (ਦਮਨਜੀਤ ਸਿੰਘ)-ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵਲੋਂ ਅੱਜ ਸੂਬੇ ਭਰ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਸੌਂਪਣ ਦੇ ਦਿੱਤੇ ਗਏ ਸੱਦੇ ਤਹਿਤ ਸੰਯੁਕਤ ਕਿਸਾਨ ਮੋਰਚਾ, ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਨਾਲ-ਨਾਲ ਰਾਜਸੀ ਪਾਰਟੀਆਂ ਵਲੋਂ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਅੱਗੇ ਲਾਹਨਤ ਪੱਤਰ ਚਿਪਕਾਉਣ ਦੇ ਨਾਲ-ਨਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਵਿਧਾਇਕ ਭਰਾਜ ਦੀ ਕੋਠੀ ਤੱਕ ਪਹੁੰਚਣ ਤੋਂ ਰੋਕਣ ਲਈ ਸੰਗਰੂਰ ਪੁਲਿਸ ਵੱਲੋਂ ਕੋਠੀ ਅੱਗੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮੀ ਤਾਇਨਾਤ ਕਰ ਕੇ ਕੋਠੀ ਨੂੰ ਜਾਂਦਾ ਰਸਤਾ ਪੂਰੀ ਤਰ੍ਹਾਂ ਨਾਲ ਬੰਦ ਕੀਤਾ ਹੋਇਆ ਸੀ, ਜਿਸ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਸੜਕ ’ਤੇ ਹੀ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਸੰਗਰੂਰ, 19 ਅਕਤੂਬਰ (ਦਮਨਜੀਤ ਸਿੰਘ)-ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵਲੋਂ ਅੱਜ ਸੂਬੇ ਭਰ ਦੇ ਵਿਧਾਇਕਾਂ ਨੂੰ ਲਾਹਨਤ ਪੱਤਰ ਸੌਂਪਣ ਦੇ ਦਿੱਤੇ ਗਏ ਸੱਦੇ ਤਹਿਤ ਸੰਯੁਕਤ ਕਿਸਾਨ ਮੋਰਚਾ, ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਨਾਲ-ਨਾਲ ਰਾਜਸੀ ਪਾਰਟੀਆਂ ਵਲੋਂ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਅੱਗੇ ਲਾਹਨਤ ਪੱਤਰ ਚਿਪਕਾਉਣ ਦੇ ਨਾਲ-ਨਾਲ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਵਿਧਾਇਕ ਭਰਾਜ ਦੀ ਕੋਠੀ ਤੱਕ ਪਹੁੰਚਣ ਤੋਂ ਰੋਕਣ ਲਈ ਸੰਗਰੂਰ ਪੁਲਿਸ ਵੱਲੋਂ ਕੋਠੀ ਅੱਗੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮੀ ਤਾਇਨਾਤ ਕਰ ਕੇ ਕੋਠੀ ਨੂੰ ਜਾਂਦਾ ਰਸਤਾ ਪੂਰੀ ਤਰ੍ਹਾਂ ਨਾਲ ਬੰਦ ਕੀਤਾ ਹੋਇਆ ਸੀ, ਜਿਸ ਦੇ ਚਲਦਿਆਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਸੜਕ ’ਤੇ ਹੀ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਜਮਹੂਰੀ ਜਥੇਬੰਦੀਆਂ ਵਲੋਂ ਵਿਧਾਇਕ ਦੀ ਕੋਠੀ ਨੇੜੇ ਸੜਕ ਉੱਤੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ ਤਾਂ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਆਪਣੇ ਸੈਂਕੜੇ ਸਾਥੀਆਂ ਨਾਲ ਵਿਧਾਇਕ ਭਰਾਜ ਦੀ ਕੋਠੀ ਅੱਗੇ ਪਹੁੰਚ ਗਏ ਤਾਂ ਪੁਲਿਸ ਇੱਕਦਮ ਹਰਕਤ ਵਿਚ ਆ ਗਈ। ਖੰਨਾ ਵਲੋਂ ਕੋਠੀ ਅੱਗੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਵਿਧਾਇਕਾ ਭਰਾਜ ਦੀ ਕੋਠੀ ਤੱਕ ਪਹੁੰਚ ਕਰ ਕੇ ਲਾਹਨਤ ਪੱਤਰ ਸੌਂਪਣ ਦਿੱਤਾ ਜਾਵੇ ਪਰ ਪੁਲਿਸ ਅਧਿਕਾਰੀਆਂ ਵਲੋਂ ਕਾਲੋਨੀ ਦੇ ਗੇਟ ਤੋਂ ਅੱਗੇ ਵਧਣ ਦੀ ਇਜਾਜ਼ਤ ਨਾ ਦਿੰਦਿਆਂ ਲਾਹਨਤ ਪੱਤਰ ਨੂੰ ਕਾਲੋਨੀ ਦੇ ਗੇਟ ਉੱਤੇ ਹੀ ਚਿਪਕਾਉਣ ਲਈ ਕਿਹਾ ਗਿਆ ਪਰ ਖੰਨਾ ਅਤੇ ਉਨ੍ਹਾਂ ਦੇ ਸਾਥੀਆਂ ਤੇਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਪਰਮਜੀਤ ਕੌਰ ਵਿਰਕ, ਧਰਮਿੰਦਰ ਸਿੰਘ ਦੁੱਲਟ ਅਤੇ ਹੋਰਨਾਂ ਨੇ ਕਲੋਨੀ ਦੇ ਗੇਟ ਦੀ ਥਾਂ ਗੇਟ ਨੇੜੇ ਲੱਗੇ ਵਿਧਾਇਕਾ ਦੇ ਨਾਮ ਵਾਲੇ ਬੋਰਡ ਉੱਤੇ ਲਾਹਨਤ ਪੱਤਰ ਚਿਪਕਾ ਦਿੱਤਾ ਗਿਆ। ਐਕਸ਼ਨ ਕਮੇਟੀ ਦੇ ਸੱਦੇ ਉੱਤੇ ਵਿਧਾਇਕਾ ਭਰਾਜ ਦੀ ਰਿਹਾਇਸ਼ ਅੱਗੇ ਰੱਖੇ ਗਏ ਪ੍ਰਦਰਸ਼ਨ ਦੌਰਾਨ ਊਧਮ ਸਿੰਘ ਸੰਤੋਖਪੁਰਾ ਵਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਨੌਰ ਦੇ ਜਗਤਾਰ ਸਿੰਘ ਦੁੱਗਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ, ਕੁਲ ਹਿੰਦ ਕਿਸਾਨ ਸਭਾ ਅਜੈ ਭਵਨ 1936 ਦੇ ਨਿਰਮਲ ਸਿੰਘ ਬਟੜਿਆਣਾ ਅਤੇ ਮੇਲਾ ਸਿੰਘ ਪੁੰਨਾਵਾਲ, ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਦਲਜੀਤ ਸਿੰਘ ਸੇਖੋਂ ਐਡਵੋਕੇਟ, ਕੁਲਵਿੰਦਰ ਸਿੰਘ ਰਾਣਾ, ਹਰਵਿੰਦਰ ਸਿੰਘ ਕਾਕੜਾ,ਜਤਿੰਦਰ ਸਿੰਘ ਵਿੱਕੀ ਕੋਚ, ਹਰਵਿੰਦਰ ਸਿੰਘ ਗੋਲਡੀ ਤੂਰ,ਜਮਹੂਰੀ ਅਧਿਕਾਰ ਸਭਾ ਦੇ ਵਿਸੇਸਰ ਰਾਮ ਅਤੇ ਸੁਖਵਿੰਦਰ ਸਿੰਘ ਝਨੇੜੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਅਸਤੀਫ਼ੇ ਦੀ ਮੰਗ ਕੀਤੀ ਗਈ।